JALANDHAR WEATHER

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ

ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਹੋਏ ਇਸ ਨਗਰ ਕੀਰਤਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਅਜਾਇਬ ਸਿੰਘ ਅਭਿਆਸੀ, ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਮੈਨੇਜਰ ਰਜਿੰਦਰ ਸਿੰਘ ਰੂਬੀ, ਨਰਿੰਦਰ ਸਿੰਘ ਮਥਰੇਵਾਲ, ਬਲਕੀਰ ਸਿੰਘ ਬਹਿੜਵਾਲ, ਸੁਪਰਡੈਂਟ ਨਿਸ਼ਾਨ ਸਿੰਘ, ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਅਮਰਦੀਪ ਸਿੰਘ ਢੋਟ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹਨ। ਘੰਟਾ ਘਰ ਪਲਾਜਾ ਵਿਖੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਨੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਡੀ.ਸੀ.ਪੀ. ਜਗਜੀਤ ਸਿੰਘ ਵਾਲੀਆ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ ਸ਼ਹਿਰ ਦੇ ਪੁਰਾਤਨ 12 ਦਰਵਾਜ਼ਿਆਂ ਦੇ ਬਾਹਰੋਂ ਦੀ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ