JALANDHAR WEATHER

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਨਵ-ਨਿਯੁਕਤ ਵਰਕਿੰਗ ਕਮੇਟੀ ਮੈਂਬਰਾਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ

ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਹਾਲ ਹੀ ਵਿਚ ਨਿਯੁਕਤ ਕੀਤੇ ਗਏ ਵਰਕਿੰਗ ਕਮੇਟੀ ਮੈਂਬਰਾਂ ਤੇ ਹੋਰ ਅਹੁਦੇਦਾਰਾਂ ਵਲੋਂ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਪੰਥ ਅਤੇ ਪੰਜਾਬ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਵਲੋਂ ਜਥੇਬੰਦਕ ਢਾਂਚੇ ਨੂੰ ਜਲਦੀ ਹੀ ਜ਼ਿਲ੍ਹਾ ਤੇ ਵਾਰਡ ਪੱਧਰ ਉਤੇ ਮਜ਼ਬੂਤ ਕੀਤਾ ਜਾਵੇਗਾ। ਤਰਨਤਾਰਨ ਜ਼ਿਮਨੀ ਚੋਣ ਸੰਬੰਧੀ ਪੁੱਛੇ ਜਾਣ ਉਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਵਲੋਂ ਇਸ ਬਾਰੇ ਵਿਚਾਰ ਕਰਨ ਲਈ ਛੇ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਤੇ ਜਲਦੀ ਹੀ ਇਸ ਬਾਰੇ ਵਿਚਾਰ ਕੀਤਾ ਜਾਵੇਗਾ।

ਇਸ ਮੌਕੇ ਪਾਰਟੀ ਆਗੂ ਸੁਰਜੀਤ ਸਿੰਘ ਰੱਖੜਾ, ਐਡਵੋਕੇਟ ਜਸਬੀਰ ਸਿੰਘ ਘੁੰਮਣ, ਭੁਪਿੰਦਰ ਸਿੰਘ ਖਾਲਸਾ, ਹਰਬੰਸ ਸਿੰਘ ਮੰਝਪੁਰ, ਪ੍ਰੋਫੈਸਰ ਬਲਵਿੰਦਰ ਸਿੰਘ ਜੌੜਾ ਸਿੰਘਾ, ਕੁਲਜੀਤ ਸਿੰਘ ਬ੍ਰਦਰਜ਼, ਸਤਪਾਲ ਸਿੰਘ ਵਡਾਲੀ, ਜਥੇਦਾਰ ਰਘਬੀਰ ਸਿੰਘ ਰਾਜਾਸਾਂਸੀ, ਅਮਰੀਕ ਸਿੰਘ ਸ਼ਾਹਪੁਰ, ਜਸਵੰਤ ਸਿੰਘ ਕੁੜੈਣ, ਰਣਜੀਤ ਸਿੰਘ ਛੱਜਲਵੱਡੀ, ਮੋਹਣ ਲਾਲ ਜੈਨ ਸਮੇਤ ਹੋਰ ਪਾਰਟੀ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ