ਪਿੰਡ ਰੂੜੀਵਾਲਾ ਵਿਖੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ

ਚੋਹਲਾ ਸਾਹਿਬ, 7 ਅਕਤੂਬਰ (ਬਲਵਿੰਦਰ ਸਿੰਘ)-ਜ਼ਿਲ੍ਹਾ ਤਰਨਤਾਰਨ ਦੇ ਪਿੰਡ ਰੂੜੀਵਾਲਾ ਵਿਖੇ ਅੱਜ ਦੁਪਹਿਰ ਲਗਭਗ 2 ਵਜੇ ਦੇ ਕਰੀਬ ਪਿੰਡ ਰੂੜੀਵਾਲਾ ਦੇ ਰਹਿਣ ਵਾਲੇ ਇਕ ਵਿਅਕਤੀ ਅਜਾਇਬ ਸਿੰਘ (45) ਪੁੱਤਰ ਮੱਸਾ ਸਿੰਘ ਦੀ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਅਜਾਇਬ ਸਿੰਘ ਜੋ ਕਿ ਆਪਣੇ ਪਿੰਡ ਤੋਂ ਨਜ਼ਦੀਕੀ ਪਿੰਡ ਗੰਡੀਵਿੰਡ ਵਾਲੇ ਰੋਡ ਉਤੇ ਪੈਦਲ ਤੁਰਿਆ ਜਾ ਰਿਹਾ ਸੀ ਕਿ ਪਿੱਛੋਂ ਆ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਲੋਂ ਅਜਾਇਬ ਸਿੰਘ ਉਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੌਰਾਨ ਅਜਾਇਬ ਸਿੰਘ ਦੀ ਮੌਕੇ ਉਤੇ ਹੀ ਮੌਤ ਹੋ ਗਈ।