JALANDHAR WEATHER

ਚੰਡੀਗੜ੍ਹ ’ਚ ਏ.ਡੀ.ਜੀ.ਪੀ. ਨੇ ਖ਼ੁਦ ਨੂੰ ਮਾਰੀ ਗੋਲੀ, ਮੌਤ

 

ਚੰਡੀਗੜ੍ਹ, 7 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਵਿਚ ਇਕ ਵੱਡੀ ਘਟਨਾ ਵਾਪਰੀ ਹੈ। ਕੁਝ ਸਮਾਂ ਪਹਿਲਾਂ ਹਰਿਆਣਾ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਸੈਕਟਰ-11 ਵਿਚ ਵਾਪਰੀ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਆਈ.ਜੀ. ਰੈਂਕ ਦੇ ਅਧਿਕਾਰੀ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਅਤੇ ਉਸ ਦੀ ਮੌਤ ਹੋ ਗਈ। ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਮੌਕੇ ’ਤੇ ਪਹੁੰਚ ਗਈ। ਚੰਡੀਗੜ੍ਹ ਪੁਲਿਸ ਦੀ ਐਸ.ਐਸ.ਪੀ., ਸੀ.ਐਫ਼.ਐਸ.ਐਲ. ਅਤੇ ਫੋਰੈਂਸਿਕ ਟੀਮ ਵੀ ਮੌਕੇ ’ਤੇ ਪਹੁੰਚ ਗਈ।

 

ਜਾਣਕਾਰੀ ਅਨੁਸਾਰ ਹਰਿਆਣਾ ਪੁਲਿਸ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਕੁਝ ਦਿਨ ਪਹਿਲਾਂ ਰੋਹਤਕ ਦੇ ਸੁਨਾਰੀਆ ਵਿਚ ਤਾਇਨਾਤ ਸਨ। ਉਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ-11 ਸਥਿਤ ਆਪਣੇ ਬੰਗਲੇ ਵਿਚ ਖੁਦਕੁਸ਼ੀ ਕਰ ਲਈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਦੀ ਪਤਨੀ ਹਰਿਆਣਾ ਵਿਚ ਆਈ.ਏ.ਐਸ. ਹਨ ਤੇ ਜਾਪਾਨ ਦੇ ਦੌਰੇ ’ਤੇ ਹੈ।

ਜਾਣਕਾਰੀ ਅਨੁਸਾਰ ਉਨ੍ਹਾਂ ਨੂੰ 29 ਸਤੰਬਰ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਦਾ ਆਈ. ਜੀ. ਨਿਯੁਕਤ ਕੀਤਾ ਗਿਆ ਸੀ। ਸੂਤਰਾਂ ਅਨੁਸਾਰ ਆਈ. ਪੀ. ਐੱਸ. ਅਧਿਕਾਰੀ ਵਾਈ. ਪੂਰਨ ਕੁਮਾਰ 7 ਅਕਤੂਬਰ ਲਈ ਛੁੱਟੀ ’ਤੇ ਚੱਲ ਰਹੇ ਸਨ। ਫਿਲਹਾਲ ਉਨ੍ਹਾਂ ਦੀ ਪਤਨੀ ਨੂੰ ਇਸ ਘਟਨਾ ਬਾਰੇ ਸੂਚਿਤ ਕੀਤਾ ਗਿਆ ਹੈ ਜਾਂ ਨਹੀਂ ਇਸ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਗਈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ