ਪੰਥਕ ਧਿਰਾਂ ਨੇ ਸੰਦੀਪ ਸਿੰਘ ਸੰਨੀ ਦੇ ਭਰਾ ਮਨਦੀਪ ਸਿੰਘ ਨੂੰ ਤਰਨ ਤਾਰਨ ਉਪ ਚੋਣ ਲਈ ਸਾਂਝਾ ਉਮੀਦਵਾਰ ਐਲਾਨਿਆ

ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ) - ਵਾਰਸ ਪੰਜਾਬ ਦੇ ਜਥੇਬੰਦੀ ਸਮੇਤ ਵੱਖ-ਵੱਖ ਪੰਥਕ ਧਿਰਾਂ ਵਲੋਂ ਸੁਧੀਰ ਸੂਰੀ ਕਤਲ ਮਾਮਲੇ ਵਿਚ ਜੇਲ੍ਹ ’ਚ ਨਜ਼ਰਬੰਦ ਭਾਈ ਸੰਦੀਪ ਸਿੰਘ ਸੰਨੀ ਦੇ ਵੱਡੇ ਭਰਾ ਮਨਦੀਪ ਸਿੰਘ ਨੂੰ ਤਰਨ ਤਾਰਨ ਉਪ ਚੋਣ ਲਈ ਸਾਂਝਾ ਉਮੀਦਵਾਰ ਐਲਾਨਿਆ ਗਿਆ ਹੈ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਅਤੇ ਸ. ਜੌਹਲ ਨੇ ਦੱਸਿਆ ਕਿ ਸਮੂਹ ਪੰਥਕ ਧਿਰਾਂ ਵਲੋਂ ਭਾਈ ਸੰਦੀਪ ਸਿੰਘ ਸੰਨੀ ਨੂੰ ਉਪ-ਚੋਣ ਤਰਨ ਤਰਨ ਲਈ ਟਿਕਟ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਭਾਈ ਸਨੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਇੱਛਾ ਅਨੁਸਾਰ ਭਾਈ ਸਨੀ ਦੇ ਵੱਡੇ ਭਰਾ ਮਨਦੀਪ ਸਿੰਘ ਨੂੰ ਸਮੂਹ ਪੰਥਕ ਧਿਰਾਂ ਵਲੋਂ ਉਮੀਦਵਾਰ ਐਲਾਣਿਆ ਗਿਆ ਹੈ। ਇਸ ਮੌਕੇ ਭਾਈ ਮੋਹਕਮ ਸਿੰਘ, ਭਾਈ ਗੁਰਦੀਪ ਸਿੰਘ ਬਠਿੰਡਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਐਡਵੋਕੇਟ ਕਰਮਵੀਰ ਸਿੰਘ ਸਮੇਤ ਹੋਰ ਪੰਥਕ ਆਗੂ ਵੀ ਹਾਜ਼ਰ ਸਨ।