JALANDHAR WEATHER

ਜਗਰਾਉਂ ਵਿਖੇ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ ਪੁੱਜੇ ਪੰਜਾਬ ਦੇ ਰਾਜਪਾਲ ਦਾ ਸ਼ਾਨਦਾਰ ਸਵਾਗਤ

ਜਗਰਾਉਂ (ਲੁਧਿਆਣਾ), 7 ਅਕਤੂਬਰ (ਕੁਲਦੀਪ ਸਿੰਘ ਲੋਹਟ)-ਮਹਾਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ ਵਾਲਮੀਕਿ ਸਮਾਜ ਦੇ ਪ੍ਰਧਾਨ ਗੇਜਾ ਰਾਮ ਦੇ ਸੱਦੇ 'ਤੇ ਜਗਰਾਉਂ ਪੁੱਜੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜਗਰਾਉਂ ਦੇ ਭਗਵਾਨ ਵਾਲਮੀਕਿ ਮੰਦਿਰ ਵਿਖੇ ਮੱਥਾ ਟੇਕਿਆ ਤੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਅਤੇ ਗੇਜਾ ਰਾਮ ਵਾਲਮੀਕਿ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸ਼ਰਮਾ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਸ਼ਾਨਦਾਰ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਗੁਲਦਸਤੇ ਭੇਟ ਕੀਤੇ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਰਾਜਪਾਲ ਗੁਲਾਬ ਸਿੰਘ ਕਟਾਰੀਆ ਨੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਹਮੇਸ਼ਾ ਪ੍ਰੇਰਣਾ ਸਰੋਤ ਅਤੇ ਰਾਹ ਦਸੇਰਾ ਹਨ। ਇਸ ਮੌਕੇ ਮਾਣੂੰਕੇ ਨੇ ਕਾਰਗਿਲ ਦੇ ਸ਼ਹੀਦ ਮਨਪ੍ਰੀਤ ਸਿੰਘ ਗੋਲਡੀ ਦੀ ਢੁੱਕਵੀਂ ਯਾਦਗਾਰ ਉਸਾਰਨ ਲਈ ਆਰਮੀ ਦੀ ਕੰਟੀਨ ਅਤੇ ਸ਼ਹੀਦੀ ਸਮਾਰਕ ਬਣਾਉਣ ਦੀ ਮੰਗ ਕੀਤੀ ਹੈ। ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸ਼ਰਮਾ ਨੇ ਵੀ ਸੰਬੋਧਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ