ਸ. ਸੁਖਬੀਰ ਸਿੰਘ ਬਾਦਲ ਵਲੋਂ ਰਾਜਵੀਰ ਜਵੰਦਾ ਦਾ ਫੋਰਟਿਸ ਪੁੱਜ ਕੇ ਜਾਣਿਆ ਹਾਲ

ਚੰਡੀਗੜ੍ਹ, 7 ਅਕਤੂਬਰ-ਸ. ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਹੋਣਹਾਰ ਗਾਇਕ ਰਾਜਵੀਰ ਜਵੰਦਾ ਦੇ ਮਾਤਾ ਜੀ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਉਸਦੇ ਦੋਸਤਾਂ, ਜੋ ਔਖੀ ਘੜੀ ‘ਚ ਪਰਿਵਾਰ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ, ਨਾਲ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਮਿਲੇ ਤੇ ਹਸਪਤਾਲ ਦੇ ਉੱਚ ਅਧਿਕਾਰੀਆਂ ਅਤੇ ਡਾਕਟਰ ਸਾਹਿਬਾਨਾਂ ਤੋਂ ਰਾਜਵੀਰ ਦਾ ਸਾਰਾ ਹਾਲ ਜਾਣਿਆ। ਜਿਥੇ ਡਾਕਟਰ ਸਾਹਿਬਾਨਾਂ ਦੀ ਟੀਮ ਪੂਰੀ ਤਨਦੇਹੀ ਨਾਲ ਇਲਾਜ ਕਰ ਰਹੀ ਹੈ, ਉਥੇ ਹੀ ਪਰਿਵਾਰ ਪੂਰੇ ਹੌਸਲੇ ਵਿਚ ਹੈ। ਵਾਹਿਗੁਰੂ ਜੀ ਦੇ ਚਰਨਾਂ ‘ਚ ਅਰਜ਼ੋਈ ਕਰਦੇ ਹਾਂ ਕਿ ਸਾਡਾ ਪੰਜਾਬ ਦਾ ਮਾਣ ਸਾਡਾ ਛੋਟਾ ਵੀਰ ਛੇਤੀ ਸਿਹਤਯਾਬ ਹੋਵੇ।