JALANDHAR WEATHER

ਡੀ.ਐਸ.ਪੀ. ਨੇ ਬੀ.ਐਸ.ਐਫ. ਦੇ ਅਧਿਕਾਰੀਆਂ ਨਾਲ ਸੁਰੱਖਿਆ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ

ਗੁਰੂ ਹਰ ਸਹਾਏ, 7 ਅਕਤੂਬਰ (ਕਪਿਲ ਕੰਧਾਰੀ)-ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਤੇ ਐਸ.ਐਸ.ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਬ-ਡਵੀਜ਼ਨ ਗੁਰੂ ਹਰ ਸਹਾਏ ਦੇ ਡੀ.ਐਸ.ਪੀ. ਰਾਜਬੀਰ ਸਿੰਘ ਵਲੋਂ ਅੱਜ ਗੁਰੂ ਹਰ ਸਹਾਏ ਸ਼ਹਿਰ ਨਾਲ ਲੱਗਦੀ ਚੌਕੀ ਬਹਾਦਰ ਕੇ ਵਿਖੇ ਬੀ.ਐਸ.ਐਫ. ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।

ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਰਾਜਬੀਰ ਸਿੰਘ ਨੇ ਦੱਸਿਆ ਕਿ ਮੀਟਿੰਗ ਵਿਚ ਵੱਖ-ਵੱਖ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਵਿਚ ਤਸਕਰੀ ਨਾਲ ਨਜਿੱਠਣ ਲਈ ਨਵੀਆਂ ਰਣਨੀਤੀਆਂ, ਤਕਨਾਲੋਜੀ ਦੀ ਵਰਤੋਂ ਅਤੇ ਇਲਾਕੇ ਦੇ ਲੋਕਾਂ ਦੀ ਸੁਰੱਖਿਆ ਨੂੰ ਵਧਾਉਣਾ ਸ਼ਾਮਿਲ ਹੈ। ਇਸ ਮੀਟਿੰਗ ਵਿਚ ਸਭ ਤੋਂ ਅਹਿਮ ਮੁੱਦਾ ਰਾਤ ਸਮੇਂ ਗਸ਼ਤ ਵਧਾਉਣ ਦਾ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਹੁਣ ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੇ ਜਵਾਨਾਂ ਵਲੋਂ ਵੱਖ-ਵੱਖ ਜਗ੍ਹਾ ਨਾਕੇਬੰਦੀ ਕੀਤੀ ਜਾਵੇਗੀ ਅਤੇ ਰਾਤ ਦੀ ਗਸ਼ਤ ਕਰਨ ਵਾਲੇ ਮੁਲਾਜ਼ਮਾਂ ਨੂੰ ਵੱਖ-ਵੱਖ ਉਪਕਰਨ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਸਰਹੱਦ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਤੇ ਜਵਾਨ ਹਰ ਤਰ੍ਹਾਂ ਦੇ ਸਰਹੱਦੀ ਅਪਰਾਧਾਂ ਨੂੰ ਰੋਕਣ ਲਈ ਵਚਨਬੱਧ ਹਨ ਅਤੇ ਇਸ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਬੀ.ਐਸ.ਐਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਦਾ ਸਹਿਯੋਗ ਕਰਨ। ਜੇਕਰ ਉਨ੍ਹਾਂ ਨੂੰ ਕਿਸੇ ਸਮੇਂ ਕੋਈ ਸ਼ੱਕੀ ਵਸਤੂ ਜਾਂ ਵਿਅਕਤੀ ਸੰਬੰਧੀ ਪਤਾ ਚੱਲੇ ਤਾਂ ਤੁਰੰਤ ਉਨ੍ਹਾਂ ਨੂੰ ਸੂਚਿਤ ਕਰਨ। ਇਥੇ ਦੱਸਣਾ ਬਣਦਾ ਹੈ ਕਿ ਬੀਤੇ ਦਿਨ ਪਾਕਿਸਤਾਨ ਨਸ਼ਾ ਤਸਕਰਾਂ ਵਲੋਂ ਸਰਹੱਦ ਪਾਰੋਂ ਭੇਜੀ ਗਈ ਇਕ ਕਿਲੋ ਹੈਰੋਇਨ ਤੋਂ ਬਾਅਦ ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੇ ਜਵਾਨਾਂ ਵਲੋਂ ਸੁਰੱਖਿਆ ਵਧਾਈ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ