ਪੰਜਾਬ ਮੰਡੀ ਬੋਰਡ ਵਲੋਂ ਅਨਾਜ ਮੰਡੀ ਸੰਗਰੂਰ ਲਈ 19 ਆਰਜ਼ੀ ਯਾਰਡਾਂ ਨੂੰ ਮਨਜ਼ੂਰੀ

ਸੰਗਰੂਰ, 7 ਅਕਤੂਬਰ (ਧੀਰਜ ਪਿਸ਼ੋਰੀਆ)-ਪੰਜਾਬ ਮੰਡੀ ਬੋਰਡ ਵਲੋਂ ਮਾਰਕੀਟ ਕਮੇਟੀ ਸੰਗਰੂਰ ਅਧੀਨ ਆਉਂਦੀ ਅਨਾਜ ਮੰਡੀ ਸੰਗਰੂਰ ਨਾਲ 19 ਆਰਜ਼ੀ ਯਾਰਡਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਆਈ.ਏ.ਐਸ. ਵਲੋਂ ਜਾਰੀ ਪੱਤਰ ਮੁਤਾਬਕ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਦੇ ਮੰਤਵ ਲਈ ਸਾਉਣੀ ਸੀਜ਼ਨ 2025 ਦੌਰਾਨ ਝੋਨੇ ਦੀ ਖਰੀਦ ਸਟੋਰੇਜ ਲਈ 19 ਆਰਜ਼ੀ ਯਾਰਡਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜ਼ਿਲ੍ਹਾ ਮੰਡੀ ਅਫਸਰ ਸੰਗਰੂਰ ਨੂੰ ਭੇਜੇ ਪੱਤਰ ਵਿਚ ਕਿਹਾ ਗਿਆ ਹੈ ਕਿ ਇਹ ਨੋਟੀਫਿਕੇਸ਼ਨ ਡਿਪਟੀ ਕਮਿਸ਼ਨਰ ਅਤੇ ਸੰਬੰਧਿਤ ਸਕੱਤਰ ਮਾਰਕੀਟ ਕਮੇਟੀ ਨੂੰ ਭੇਜੀ ਜਾਵੇ। ਇਸ ਨਾਲ ਆੜ੍ਹਤੀਆਂ ਅਤੇ ਕਿਸਾਨਾਂ ਦੀ ਸਮੱਸਿਆ ਕਾਫੀ ਹੱਦ ਤੱਕ ਹੱਲ ਹੋ ਜਾਵੇਗੀ।