JALANDHAR WEATHER

ਪੁਲਿਸ ਵਲੋਂ 3 ਨੌਜਵਾਨਾਂ ਖਿਲਾਫ ਜਾਸੂਸੀ ਦੇ ਮਾਮਲੇ ਦਰਜ

ਡੇਰਾ ਬਾਬਾ ਨਾਨਕ, 7 ਅਕਤੂਬਰ (ਹੀਰਾ ਸਿੰਘ ਮਾਂਗਟ)-ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੇ ਸਰਹੱਦੀ ਖੇਤਰ ਅੰਦਰ ਬੀ.ਐੱਸ.ਐੱਫ. ਤੇ ਫ਼ੌਜ ਦੀ ਖੁਫੀਆ ਜਾਣਕਾਰੀ ਪਾਕਿਸਤਾਨ ਭੇਜਣ ਵਾਲੇ ਤਿੰਨ ਨੌਜਵਾਨਾਂ ਖ਼ਿਲਾਫ਼ ਜਾਸੂਸੀ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਵਲੋਂ ਇਸ ਮਾਮਲੇ 'ਚ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ. ਐਚ. ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਦਲਜੀਤ ਸਿੰਘ ਤੇ ਗੁਰਦੀਪ ਸਿੰਘ ਵਾਸੀ ਪਿੰਡ ਰਸੂਲਪੁਰ ਤੇ ਗੁਰਜੰਟ ਸਿੰਘ ਉਰਫ਼ ਜੰਟੀ ਉਰਫ਼ ਗੁਰੀ ਵਾਸੀ ਪਿੰਡ ਹਕੀਮਪੁਰ ਥਾਣਾ ਕਲਾਨੌਰ, ਫੌਜ ਤੇ ਬੀ.ਐੱਸ.ਐੱਫ. ਅਤੇ ਫੌਜ ਖੁਫੀਆ ਜਾਣਕਾਰੀ ਪਾਕਿਸਤਾਨ ਭੇਜਦੇ ਸਨ। ਉਕਤ ਮੁਲਜ਼ਮਾਂ ਨੇ ਆਪਰੇਸ਼ਨ ਸੰਧੂਰ ਦੌਰਾਨ 15 ਅਗਸਤ ਨੂੰ ਵੀ ਸੈਂਸਟਿਵ ਇਨਫਾਰਮੇਸ਼ਨ ਪਾਕਿਸਤਾਨ ਨੂੰ ਭੇਜੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਮੁਜਰਮਾਂ ਖਿਲਾਫ ਥਾਣਾ ਡੇਰਾ ਬਾਬਾ ਨਾਨਕ ਵਿਖੇ ਮੁਕੱਦਮਾ ਨੰਬਰ 151 ਤਹਿਤ ਮਾਮਲਾ ਦਰਜ ਕਰਨ ਉਪਰੰਤ ਦਲਜੀਤ ਸਿੰਘ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਐਸ. ਐਚ. ਓ. ਡੇਰਾ ਬਾਬਾ ਨਾਨਕ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਕ ਜਾਸੂਸ ਨੂੰ ਗ੍ਰਿਫਤਾਰ ਕਰਕੇ ਸੀਕ੍ਰੇਟ ਇਨਫਾਰਮੇਸ਼ਨ ਤਹਿਤ ਮਾਮਲਾ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ ਅਤੇ ਦੋ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ