ਬਿਲਾਸਪੁਰ 'ਚ ਬੱਸ 'ਤੇ ਪਹਾੜ ਦਾ ਮਲਬਾ ਡਿੱਗਣ ਨਾਲ 10 ਲੋਕਾਂ ਦੀ ਮੌਤ

ਹਿਮਾਚਲ, 7 ਅਕਤੂਬਰ-ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿਚ ਵੱਡਾ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਨਿੱਜੀ ਬੱਸ 'ਤੇ ਪਹਾੜ ਦਾ ਮਲਬਾ ਡਿੱਗਣ ਨਾਲ 10 ਲੋਕਾਂ ਦੀ ਮੌਤ ਹੋ ਗਈ ਹੈ। ਬੱਸ ਵਿਚ ਕਰੀਬ 20 ਮੁਸਾਫਿਰ ਸਵਾਰ ਦੱਸੇ ਜਾ ਰਹੇ ਹਨ। ਬਿਲਾਸਪੁਰ ਜ਼ਿਲ੍ਹੇ ਦੇ ਝੰਡੂਤਾ ਵਿਧਾਨ ਸਭਾ ਹਲਕੇ ਵਿਚ ਬਲੂਘਾਟ (ਭੱਲੂ ਪੁਲ) ਨੇੜੇ ਇਹ ਘਟਨਾ ਵਾਪਰੀ ਹੈ। ਮਲਬੇ ਹੇਠ ਕਈ ਲੋਕਾਂ ਦੇ ਫਸਣ ਦਾ ਖਦਸ਼ਾ ਹੈ। ਬਚਾਅ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ।