ਬਿਲਾਸਪੁਰ ਹਾਦਸੇ 'ਤੇ ਮੁੱਖ ਮੰਤਰੀ ਸੁੱਖੂ ਨੇ ਕੀਤਾ ਦੁੱਖ ਪ੍ਰਗਟ

ਹਿਮਾਚਲ, 7 ਅਕਤੂਬਰ-ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿਚ ਵੱਡਾ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਨਿੱਜੀ ਬੱਸ 'ਤੇ ਪਹਾੜ ਦਾ ਮਲਬਾ ਡਿੱਗਣ ਨਾਲ 10 ਲੋਕਾਂ ਦੀ ਮੌਤ ਹੋ ਗਈ ਹੈ। ਬੱਸ ਵਿਚ ਕਰੀਬ 20 ਮੁਸਾਫਿਰ ਸਵਾਰ ਦੱਸੇ ਜਾ ਰਹੇ ਹਨ। ਮਲਬੇ ਹੇਠ ਕਈ ਲੋਕਾਂ ਦੇ ਫਸਣ ਦਾ ਖਦਸ਼ਾ ਹੈ। ਬਚਾਅ ਕਾਰਜ ਜਾਰੀ ਹਨ। ਸੀ.ਐਮ. ਹਿਮਾਚਲ ਸੁਖਵਿੰਦਰ ਸਿੰਘ ਸੁੱਖੂ ਨੇ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਪੂਰੀ ਮਸ਼ੀਨਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੈਂ ਸਥਾਨਕ ਪ੍ਰਸ਼ਾਸਨ ਦੇ ਸੰਪਰਕ ਵਿਚ ਹਾਂ ਅਤੇ ਪੂਰੇ ਬਚਾਅ ਕਾਰਜ ਬਾਰੇ ਜਾਣਕਾਰੀ ਲੈ ਰਿਹਾ ਹਾਂ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ। ਮੈਂ ਇਸ ਮੁਸ਼ਕਿਲ ਸਮੇਂ ਵਿਚ ਸਾਰੇ ਪ੍ਰਭਾਵਿਤ ਪਰਿਵਾਰਾਂ ਨਾਲ ਖੜ੍ਹਾ ਹਾਂ।