JALANDHAR WEATHER

ਬਿਲਾਸਪੁਰ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 15, ਬਚਾਅ ਕਾਰਜ ਜਾਰੀ

ਬਿਲਾਸਪੁਰ, 7 ਅਕਤੂਬਰ (ਕਸ਼ਮੀਰ ਠਾਕੁਰ)-ਬਿਲਾਸਪੁਰ ਵਿਚ ਜ਼ਮੀਨ ਖਿਸਕਣ ਨਾਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਤੇ 15 ਲੋਕਾਂ ਦੀ ਮੌਤ ਹੋ ਗਈ ਹੈ। ਬਿਲਾਸਪੁਰ ਜ਼ਿਲ੍ਹੇ ਦੇ ਬਰਥਿਨ ਖੇਤਰ ਵਿਚ ਇਹ ਦਰਦਨਾਕ ਹਾਦਸਾ ਵਾਪਰਿਆ ਹੈ ਜਦੋਂ ਇਕ ਨਿੱਜੀ ਬੱਸ ਅਚਾਨਕ ਜ਼ਮੀਨ ਖਿਸਕਣ ਨਾਲ ਝੰਡੂਟਾ ਨੇੜੇ ਪਹੁੰਚੀ ਤਾਂ ਮਲਬਾ ਸਿੱਧਾ ਬੱਸ ਦੀ ਛੱਤ 'ਤੇ ਡਿੱਗ ਪਿਆ। ਹੁਣ ਤੱਕ 15 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਦੋਂਕਿ ਕਈ ਹੋਰ ਲੋਕਾਂ ਦੇ ਅੰਦਰ ਫਸੇ ਹੋਣ ਦਾ ਖਦਸ਼ਾ ਹੈ। ਬੱਸ ਵਿਚ 30 ਲੋਕ ਸਵਾਰ ਦੱਸੇ ਜਾ ਰਹੇ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਰਾਹਤ ਅਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ। ਮਲਬੇ ਹੇਠ ਫਸੇ ਲੋਕਾਂ ਨੂੰ ਬਚਾਉਣ ਲਈ ਜੇ.ਸੀ.ਬੀ. ਅਤੇ ਹੋਰ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ। ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਵੀ ਮੌਕੇ 'ਤੇ ਮੌਜੂਦ ਹਨ ਅਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਮੀਂਹ ਕਾਰਨ ਇਹ ਇਲਾਕਾ ਪਹਿਲਾਂ ਹੀ ਜ਼ਮੀਨ ਖਿਸਕਣ ਦਾ ਸ਼ਿਕਾਰ ਸੀ। ਅਧਿਕਾਰੀਆਂ ਨੇ ਲੋਕਾਂ ਨੂੰ ਪਹਾੜੀ ਸੜਕਾਂ 'ਤੇ ਯਾਤਰਾ ਕਰਦੇ ਸਮੇਂ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ