ਅੱਜ ਤੋਂ ਸ਼ੁਰੂ ਕੀਤੀ ਜਾਵੇਗੀ ਰੌਸ਼ਨ ਪੰਜਾਬ ਮੁਹਿੰਮ
ਚੰਡੀਗੜ੍ਹ, 8 ਅਕਤੂਬਰ (ਸੰਦੀਪ ਸਿੰਘ)- ਅੱਜ ਤੋਂ ਰੌਸ਼ਨ ਪੰਜਾਬ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਨੂੰ ਲਾਂਚ ਕਰਨਗੇ। ਇਸ ਮੁਹਿੰਮ ਤਹਿਤ 5,000 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਕੀਤਾ ਜਾਵੇਗਾ। ਸਰਕਾਰ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ 5,000 ਕਰੋੜ ਰੁਪਏ ਖਰਚ ਕਰੇਗੀ।