JALANDHAR WEATHER

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ 'ਤੇ ਵਿਧਾਇਕ ਦੇਵ ਮਾਨ ਨੇ ਜਿਤਾਇਆ ਦੁੱਖ

ਨਾਭਾ, 8 ਅਕਤੂਬਰ (ਜਗਨਾਰ ਸਿੰਘ ਦੁਲੱਦੀ) - ਅੱਜ ਜਿਵੇਂ ਹੀ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਦੀ ਖ਼ਬਰ ਆਈ ਤਾਂ ਪੰਜਾਬੀ ਸੰਗੀਤ ਜਗਤ ਦੇ ਨਾਲ ਨਾਲ ਸਮੁੱਚੇ ਪੰਜਾਬੀਆਂ ਵਿਚ ਸੋਗ ਦੀ ਲਹਿਰ ਦੌੜ ਗਈ। ਰਾਜਵੀਰ ਜਵੰਦਾ ਦੀ ਮੌਤ 'ਤੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਵਾਸੀਆਂ ਖ਼ਾਸਕਰ ਸੰਗੀਤ ਜਗਤ ਲਈ ਬਹੁਤ ਹੀ ਬਹੁਤ ਹੀ ਦੁਖਦਾਈ ਹੈ, ਕਿਉਂ ਕਿ ਅੱਜ ਅਸੀਂ ਇਕ ਹੋਣਹਾਰ ਨੌਜਵਾਨ ਪੰਜਾਬੀ ਗਾਇਕ ਖੋ ਲਿਆ ਹੈ। ਉਨ੍ਹਾਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਦੇ ਹੋਏ ਕਿਹਾ ਕਿ ਵਾਹਿਗੁਰੂ ਰਾਜਵੀਰ ਜਵੰਦਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਿੱਛੇ ਪਰਿਵਾਰ ਤੇ ਪੰਜਾਬੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ