ਰਾਜਵੀਰ ਜਵੰਦਾ ਦੀ ਮੌਤ ’ਤੇ ਪ੍ਰਤਾਪ ਸਿੰਘ ਬਾਜਵਾ ਵਲੋਂ ਦੁੱਖ ਪ੍ਰਗਟ

ਚੰਡੀਗੜ੍ਹ, 8 ਅਕਤੂਬਰ- ਰਾਜਵੀਰ ਜਵੰਦਾ ਦੀ ਮੌਤ ’ਤੇ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਪੋਸਟ ਸਾਂਝੀ ਕਰ ਕਿਹਾ ਕਿ ਰਾਜਵੀਰ ਜਵੰਦਾ ਦੇ ਬੇਵਕਤੀ ਦਿਹਾਂਤ ਬਾਰੇ ਸੁਣ ਕੇ ਦਿਲ ਦੁਖੀ ਹੋ ਗਿਆ। ਕਈ ਦਿਨਾਂ ਦੇ ਬਹਾਦਰ ਸੰਘਰਸ਼ ਤੋਂ ਬਾਅਦ, ਉਹ ਸਾਨੂੰ ਬਹੁਤ ਜਲਦੀ ਛੱਡ ਕੇ ਚਲੇ ਗਏ। ਉਨ੍ਹਾਂ ਕਿਹਾ ਕਿ ਤੁਹਾਡੀ ਰੂਹਾਨੀ ਆਵਾਜ਼ ਅਤੇ ਜੀਵੰਤ ਆਤਮਾ ਸਾਡੇ ਦਿਲਾਂ ਵਿਚ ਹਮੇਸ਼ਾ ਲਈ ਗੂੰਜਦੀ ਰਹੇਗੀ।