ਗੁਰੂ ਸਾਹਿਬ ਰਾਜਵੀਰ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਬਖ਼ਸ਼ੇ ਨਿਵਾਸ- ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਅਕਤੂਬਰ- ਰਾਜਵੀਰ ਜਵੰਦਾ ਦੀ ਮੌਤ ’ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕਿਹਾ ਕਿ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ ਦੀ ਖਬਰ ਸੁਣ ਕੇ ਮਨ ਨੂੰ ਗਹਿਰਾ ਦੁੱਖ ਪਹੁੰਚਿਆ ਹੈ। ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਬੱਦੀ ਇਲਾਕੇ ਵਿਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਰਾਜਵੀਰ ਜਵੰਦਾ ਪਿਛਲੇ ਕਈ ਦਿਨਾਂ ਤੋਂ ਫੋਰਟਿਸ ਹਸਪਤਾਲ ’ਚ ਜ਼ੇਰੇ ਇਲਾਜ ਸਨ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਤੇ ਚਾਹੁੰਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਰਾਜਵੀਰ ਜਵੰਦਾ ਦੇ ਗੀਤ ਅਤੇ ਉਨ੍ਹਾਂ ਦੀ ਮਿੱਠੀ ਆਵਾਜ਼ ਹਮੇਸ਼ਾ ਸਾਡੇ ਦਿਲਾਂ ’ਚ ਜ਼ਿੰਦਾ ਰਹੇਗੀ।