JALANDHAR WEATHER

ਰਾਜਵੀਰ ਜਵੰਦਾ ਦੀ ਮੌਤ 'ਤੇ ਗਨੀਵ ਕੌਰ ਮਜੀਠੀਆ ਵਲੋਂ ਦੁੱਖ ਪ੍ਰਗਟ

ਜੈਂਤੀਪੁਰ (ਅੰਮ੍ਰਿਤਸਰ), 8 ਅਕਤੂਬਰ (ਭੁਪਿੰਦਰ ਸਿੰਘ ਗਿੱਲ) - ਪੰਜਾਬੀ ਗਾਇਕ ਜਵੰਦਾ ਦੀ ਮੌਤ 'ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਤੇ ਹਲਕਾ ਮਜੀਠਆ ਤੋਂ ਮੌਜ਼ੂਦਾ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਦੁੱਖ ਪ੍ਰਗਟ ਕੀਤਾ ਹੈ।
ਉਨ੍ਹਾਂ ਕਿਹਾ ਕਿ ਰਾਜਵੀਰ ਜਵੰਦਾ ਦੀ ਬੇਵਕਤੀ ਮੌਤ ਬਾਰੇ ਸੁਣ ਕੇ ਦਿਲ ਨੂੰ ਬਹੁ ਦੁੱਖ ਹੋਇਆ । ਉਹ ਸਾਨੂੰ ਬਹੁਤ ਜਲਦੀ ਛੱਡ ਕੇ ਚਲੇ ਗਏ। ਉਨ੍ਹਾਂ ਕਿਹਾ ਕਿ ਰਾਜਵੀਰ ਜਵੰਦਾ ਵਰਗੀਆਂ ਰੂਹਾਨੀ ਰੂਹਾਂ ਸੰਸਾਰ 'ਤੇ ਬਹੁਤ ਘੱਟ ਆਉਂਦੀਆਂ ਹਨ, ਜਿਨ੍ਹਾਂ ਦੇ ਛੇਤੀ ਚਲੇ ਜਾਣ ਨਾਲ ਪਰਿਵਾਰ ਅਤੇ ਉਨ੍ਹਾਂ ਨੂੰ ਚਾਹੁਣ ਵਾਲੇ ਬਹੁਤ ਦੁੱਖ ਮਹਿਸੂਸ ਕਰਦੇ ਹਨ, ਜਿਹੜਾ ਦੁੱਖ ਕਦੇ ਵੀ ਨਹੀ ਭੁੱਲਿਆ ਜਾ ਸਕਦਾ। ਅਖੀਰ ਉਨ੍ਹਾਂ ਵਾਹਿਗੁਰੂ ਜੀ ਦੇ ਚਰਨਾ ਚ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾ ਚ ਨਿਵਾਸ ਦੇਣ ਅਤੇ ਪਿਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ ਕਰਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ