ਮਲਟੀਪਲ ਆਰਗਨ ਫੇਲ੍ਹ ਹੋਣ ਕਾਰਨ ਰਾਜਵੀਰ ਤੋੜ ਗਏ ਦਮ- ਫੋਰਟਿਸ ਹਸਪਤਾਲ

ਚੰਡੀਗੜ੍ਹ, 8 ਅਕਤੂਬਰ- ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਦੀ ਪੁਸ਼ਟੀ ਫੋਰਟਿਸ ਹਸਪਤਾਲ ਵਲੋਂ ਕਰ ਦਿੱਤੀ ਗਈ ਹੈ। ਉਨ੍ਹਾਂ ਵਲੋਂ ਜਾਰੀ ਮੀਡੀਆ ਬਿਆਨ ਵਿਚ ਦੱਸਿਆ ਗਿਆ ਕਿ 8 ਅਕਤੂਬਰ, 2025 ਨੂੰ ਸਵੇਰੇ 10:55 ਵਜੇ ਫੋਰਟਿਸ ਹਸਪਤਾਲ, ਮੋਹਾਲੀ ਵਿਖੇ ਦਿਹਾਂਤ ਹੋ ਗਿਆ। ਉਨ੍ਹਾਂ ਨੂੰ 27 ਸਤੰਬਰ, 2025 ਨੂੰ ਇਕ ਸੜਕ ਹਾਦਸੇ ਤੋਂ ਬਾਅਦ ਬਹੁਤ ਹੀ ਗੰਭੀਰ ਹਾਲਤ ਵਿਚ ਦਾਖਲ ਕਰਵਾਇਆ ਗਿਆ ਸੀ, ਜਿਸ ਵਿਚ ਰੀੜ੍ਹ ਦੀ ਹੱਡੀ ਦੀਆਂ ਗੰਭੀਰ ਸੱਟਾਂ ਅਤੇ ਦਿਮਾਗ ਨੂੰ ਨੁਕਸਾਨ ਪਹੁੰਚਿਆ ਸੀ।
ਵਿਆਪਕ ਡਾਕਟਰੀ ਸਹਾਇਤਾ ਅਤੇ ਕ੍ਰਿਟੀਕਲ ਕੇਅਰ ਅਤੇ ਨਿਊਰੋਸਰਜਰੀ ਟੀਮਾਂ ਦੁਆਰਾ ਨਿਰੰਤਰ ਨਿਗਰਾਨੀ ਦੇ ਬਾਵਜੂਦ, ਅੱਜ ਸਵੇਰੇ ਉਹ ਮਲਟੀਪਲ ਆਰਗਨ ਫੇਲ੍ਹ ਹੋਣ ਕਾਰਨ ਦਮ ਤੋੜ ਗਏ।
ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸਾਡੀ ਡੂੰਘੀ ਸੰਵੇਦਨਾ।