ਬਿਜਲੀ ਸਿਸਟਮ ਦੇ ਸੁਧਾਰ ਲਈ ਕਰੋੜਾਂ ਦੇ ਕੰਮਾਂ ਦਾ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਕੀਤਾ ਉਦਘਾਟਨ

ਮਲੇਰਕੋਟਲਾ, 8 ਅਕਤੂਬਰ (ਮੁਹੰਮਦ ਹਨੀਫ਼ ਥਿੰਦ )- ਵਿਧਾਇਕ ਮਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਅੱਜ ਬਿਜਲੀ ਦਫ਼ਤਰ ਸੱਟਾ ਚੌਂਕ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ, ਅਗਵਾਈ ਅਤੇ ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਸਰਗਰਮ ਸੇਧ ਅਧੀਨ ਪੰਜਾਬ ਵਿਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਸਹੀ ਕਰਨ ਲਈ 1540 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਬਿਜਲੀ ਸਿਸਟਮ ਦੇ ਸੁਧਾਰ ਦਾ ਰਸਮੀ ਤੌਰ 'ਤੇ ਉਦਘਾਟਨ ਕੀਤਾ। ਕਿੲਸ ਵਿਚ ਵੰਡ ਜ਼ੋਨ ਦੱਖਣ ਅਧੀਨ ਪੈਂਦੇ ਜ਼ਿਲ੍ਹਾ ਮਲੇਰਕੋਟਲਾ ਵਿਖੇ ਕੁੱਲ 72 ਕਰੋੜ ਰੁਪਏ ਦੀ ਲਾਗਤ ਨਾਲ ਵੱਖੋ-ਵੱਖ ਬਿਜਲੀ ਸਪਲਾਈ ਸੁਧਾਰ ਦੇ ਕੰਮ ਕਰਵਾਏ ਜਾ ਰਹੇ ਹਨ।