ਰਾਜਵੀਰ ਦੀ ਮੌਤ ਦੀ ਖ਼ਬਰ ਸੁਣ ਹੋਇਆ ਬਹੁਤ ਦੁੱਖ- ਭਗਵੰਤ ਮਾਨ

ਚੰਡੀਗੜ੍ਹ, 8 ਅਕਤੂਬਰ- ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਰਾਜਵੀਰ ਦੀ ਹੋਈ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ ਹੈ। ਪੰਜਾਬੀ ਸੰਗੀਤ ਜਗਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ।
ਛੋਟੀ ਉਮਰ ’ਚ ਆਪਣੇ ਗੀਤਾਂ ਰਾਹੀਂ ਲੋਕਾਂ ਦੇ ਦਿਲਾਂ ’ਤੇ ਰਾਜ ਕਰਨ ਵਾਲੇ ਰਾਜਵੀਰ ਜਵੰਦਾ ਦੀ ਆਵਾਜ਼ ਸਦਾ ਗੂੰਜਦੀ ਰਹੇਗੀ। ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ’ਚ ਨਿਵਾਸ ਦੇਣ ਤੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।