ਰਾਜਵੀਰ ਜਵੰਦਾ ਦਾ ਵਿਛੋੜਾ ਪੰਜਾਬੀ ਕਲਾ ਜਗਤ ਲਈ ਵੱਡਾ ਘਾਟਾ-ਮਨਪ੍ਰੀਤ ਸਿੰਘ ਬਾਦਲ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬੀ ਗਾਇਕੀ ਅਤੇ ਅਦਾਕਾਰੀ ਦੇ ਖੇਤਰ ਵਿਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੇ ਰਾਜਵੀਰ ਜਵੰਦਾ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਇੰਨੀ ਘੱਟ ਉਮਰ ਵਿਚ ਉਨ੍ਹਾਂ ਦਾ ਇਸ ਦੁਨੀਆ ਤੋਂ ਰੁਖਸਤ ਹੋ ਜਾਣਾ ਪੰਜਾਬੀ ਕਲਾ ਜਗਤ ਲਈ ਇਕ ਬਹੁਤ ਵੱਡਾ ਘਾਟਾ ਹੈ, ਜਿਸ ਨੂੰ ਪੂਰਾ ਕਰਨਾ ਮੁਸ਼ਕਿਲ ਹੋਵੇਗਾ। ਉਨ੍ਹਾਂ ਦੀ ਕਲਾ ਅਤੇ ਵਿਰਾਸਤ ਹਮੇਸ਼ਾ ਜ਼ਿੰਦਾ ਰਹੇਗੀ। ਮਨਪ੍ਰੀਤ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਮੈਂ ਰਾਜਵੀਰ ਜਵੰਦਾ ਦੇ ਪਰਿਵਾਰ, ਦੋਸਤਾਂ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ।