ਰਾਜਵੀਰ ਦਾ ਛੋਟੀ ਉਮਰੇ ਚਲਾ ਜਾਣਾ ਹੈ ਬਹੁਤ ਦੁਖਦਾਈ- ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 8 ਅਕਤੂਬਰ- ਰਾਜਵੀਰ ਜਵੰਦਾ ਦੀ ਮੌਤ ’ਤੇ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਪੁੱਤਰ, ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਮਨ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਦਾ ਛੋਟੀ ਉਮਰੇ ਇਸ ਦੁਨੀਆ ਤੋਂ ਚਲੇ ਜਾਣਾ ਬਹੁਤ ਦੁਖਦਾਈ ਹੈ। ਉਨ੍ਹਾਂ ਦੇ ਵਿਛੋੜੇ ਨਾਲ ਪੰਜਾਬੀ ਸੰਗੀਤ ਜਗਤ ਅਤੇ ਪੰਜਾਬੀ ਸੱਭਿਆਚਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪਰਮਾਤਮਾ ਅੱਗੇ ਅਰਦਾਸ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।