ਪ੍ਰਧਾਨ ਮੰਤਰੀ ਮੋਦੀ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਨੂੰ ਕਿਹਾ ਜੀ ਆਇਆਂ

ਨਵੀਂ ਦਿੱਲੀ, 8 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਜੀ ਆਇਆਂ ਨੂੰ, ਪ੍ਰਧਾਨ ਮੰਤਰੀ ਕੀਰ ਸਟਾਰਮਰ, ਯੂ.ਕੇ. ਤੋਂ ਹੁਣ ਤੱਕ ਦੇ ਸਭ ਤੋਂ ਵੱਡੇ ਵਪਾਰਕ ਵਫ਼ਦ ਨਾਲ ਭਾਰਤ ਦੀ ਤੁਹਾਡੀ ਇਤਿਹਾਸਕ ਪਹਿਲੀ ਫੇਰੀ ’ਤੇ। ਉਨ੍ਹਾਂ ਕਿਹਾ ਕਿ ਇਕ ਮਜ਼ਬੂਤ, ਆਪਸੀ ਤੌਰ ’ਤੇ ਖੁਸ਼ਹਾਲ ਭਵਿੱਖ ਦੇ ਸਾਡੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਕੱਲ੍ਹ ਦੀ ਸਾਡੀ ਮੁਲਾਕਾਤ ਦੀ ਉਡੀਕ ਹੈ।