JALANDHAR WEATHER

ਰੇਲਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ

ਜਲੰਧਰ, 8 ਅਕਤੂਬਰ- ਜਲੰਧਰ ਦੇ ਬਸਤੀਯਾਦ ਇਲਾਕੇ ਦੇ ਇਕ ਨੌਜਵਾਨ ਦੀ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਚਾਰ ਮਹੀਨੇ ਪਹਿਲਾਂ ਕੈਨੇਡਾ ਗਿਆ ਸੀ ਅਤੇ ਦੋ ਮਹੀਨੇ ਪਹਿਲਾਂ ਭਾਰਤ ਵਾਪਸ ਆਇਆ ਸੀ। ਮ੍ਰਿਤਕ ਦੀ ਪਛਾਣ ਕਰਨ ਸੇਠੀ ਪੁੱਤਰ ਅਸ਼ੋਕ ਸੇਠੀ ਵਾਸੀ ਬਸਤੀ ਬਾਵਾ ਖੇਲ ਵਜੋਂ ਹੋਈ ਹੈ। ਏ.ਐਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਕਰਨ ਕੁਮਾਰ ਦੀ ਮੌਤ ਡੀ.ਐਮ.ਯੂ. ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਹੋਈ। ਮ੍ਰਿਤਕ ਦੇ ਪਰਿਵਾਰ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ।

ਮ੍ਰਿਤਕ ਦੇ ਪਰਿਵਾਰ ਅਨੁਸਾਰ ਕਰਨ ਆਮ ਵਾਂਗ ਦੇਰ ਰਾਤ ਸੈਰ ਲਈ ਗਿਆ ਸੀ ਅਤੇ ਘਰ ਵਾਪਸ ਨਹੀਂ ਆਇਆ। ਇਸ ਦੌਰਾਨ ਪਰਿਵਾਰ ਨੇ ਕਰਨ ਦੀ ਭਾਲ ਕਰਨ ਦੀ ਕੋਸ਼ਿਸ਼ ਕੀਤੀ, ਪਰ ਰੇਲਵੇ ਟਰੈਕ ’ਤੇ ਉਸ ਦੀ ਮੌਤ ਦੀ ਸੂਚਨਾ ਮਿਲੀ। ਕਰਨ ਦੀ ਲਾਸ਼ ਡੀ.ਏ.ਵੀ. ਰੇਲਵੇ ਲਾਈਨ ’ਤੇ ਬਰਾਮਦ ਕੀਤੀ ਗਈ। ਪੁਲਿਸ ਦਾ ਕਹਿਣਾ ਹੈ ਕਿ ਕਰਨ ਦੀ ਮੌਤ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਹੋਈ ਹੈ। ਬੀ.ਐਨ.ਐਸ. ਐਕਟ ਦੀ ਧਾਰਾ 194 ਤਹਿਤ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ