ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ 'ਤੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ

ਸੁਲਤਾਨਪੁਰ ਲੋਧੀ, (ਕਪੂਰਥਲਾ), 8 ਅਕਤੂਬਰ (ਥਿੰਦ)-ਪੰਜਾਬੀ ਮਾਂ ਬੋਲੀ ਦੇ ਉੱਘੇ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਦਾ ਦੇ ਭਰ ਜਵਾਨੀ ਵਿਚ ਚਲੇ ਜਾਣ 'ਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜਵੀਰ ਜਵੰਦਾ ਦੀ ਸਾਫ਼-ਸੁਥਰੀ ਅਤੇ ਰੂਹਾਨੀ ਗਾਇਕੀ ਨੇ ਪੰਜਾਬੀਆਂ ਦੇ ਦਿਲਾਂ ਉੱਪਰ ਡੂੰਘੀ ਛਾਪ ਛੱਡੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਹਨ।