ਪਿੰਡ ਪਾਖਰਪੁਰ 'ਚ 25 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਖਦਸ਼ਾ

ਜੈਂਤੀਪੁਰ, 8 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਪਾਖਰਪੁਰ ਦੇ ਵਸਨੀਕ ਬਲਜਿੰਦਰ ਸਿੰਘ ਪੁੱਤਰ ਰਾਮ ਸਿੰਘ ਉਮਰ 25 ਸਾਲ ਦੀ ਮੌਤ ਹੋਣ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਪੁਲਿਸ ਚੌਕੀ ਜੈਂਤੀਪੁਰ ਦੇ ਇੰਚਾਰਜ ਸਬ-ਇੰਸਪੈਕਟਰ ਮਨਪ੍ਰੀਤ ਸਿੰਘ ਵਲੋਂ ਮ੍ਰਿਤਕ ਨੌਜਵਾਨ ਬਲਜਿੰਦਰ ਸਿੰਘ ਦੇ ਪਿਤਾ ਦੇ ਬਿਆਨਾਂ ਉਤੇ ਪਰਚਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਡਾਕਟਰਾਂ ਦੇ ਕਹਿਣ ਮੁਤਾਬਕ ਨੌਜਵਾਨ ਦੀ ਮੌਤ ਕੋਈ ਜ਼ਹਿਰੀਲੀ ਚੀਜ਼ ਖਾਣ ਕਾਰਨ ਹੋਈ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਮੇਰਾ ਬੇਟਾ ਜਿਹੜੀ ਔਰਤ ਕੋਲ ਰਹਿੰਦਾ ਸੀ, ਉਨ੍ਹਾਂ ਵਲੋਂ ਮੇਰੇ ਬੇਟੇ ਦੀ ਕੁੱਟਮਾਰ ਕਰਨ ਤੋਂ ਬਾਅਦ ਕੋਈ ਜ਼ਹਿਰਿਲੀ ਦਿੱਤੀ ਗਈ ਹੈ।