ਆਈਸੀਸੀ ਮਹਿਲਾ ਵਿਸ਼ਵ ਕੱਪ ਵਿਚ ਅੱਜ ਭਾਰਤ ਦਾ ਮੁਕਾਬਲਾ ਦੱਖਣੀ ਅਫ਼ਰੀਕਾ ਨਾਲ

ਵਿਸ਼ਾਖਾਪਟਨਮ, 9 ਅਕਤੂਬਰ - ਆਈਸੀਸੀ ਮਹਿਲਾ ਇਕਦਿਨਾਂ ਵਿਸ਼ਵ ਕੱਪ 2025 ਵਿਚ ਭਾਰਤੀ ਟੀਮ ਇਕ ਹੋਰ ਮਹੱਤਵਪੂਰਨ ਮੈਚ ਲਈ ਤਿਆਰ ਹੈ। ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਮਹਿਲਾ ਟੀਮ ਅੱਜ ਦੱਖਣੀ ਅਫ਼ਰੀਕਾ ਨਾਲ ਭਿੜੇਗੀ। ਇਹ ਮੈਚ ਵਿਸ਼ਾਖਾਪਟਨਮ ਦੇ ਡਾ. ਵਾਈ.ਐਸ. ਰਾਜਸ਼ੇਖਰ ਰੈਡੀ ਏਸੀਏ-ਵੀਡੀਸੀਏ ਕ੍ਰਿਕਟ ਸਟੇਡੀਅਮ ਵਿਚ ਦੁਪਹਿਰ 3 ਵਜੇ ਸ਼ੁਰੂ ਹੋਵੇਗਾ।
ਭਾਰਤ ਟੂਰਨਾਮੈਂਟ ਵਿਚ ਹੁਣ ਤੱਕ ਸ਼ਾਨਦਾਰ ਫਾਰਮ ਵਿਚ ਹੈ। ਟੀਮ ਨੇ ਆਪਣੇ ਪਹਿਲੇ ਦੋ ਮੈਚਾਂ ਵਿਚ ਸ਼੍ਰੀਲੰਕਾ ਅਤੇ ਪਾਕਿਸਤਾਨ ਨੂੰ ਹਰਾ ਕੇ ਆਪਣੀ ਜਿੱਤ ਦੀ ਲੈਅ ਬਣਾਈ ਰੱਖੀ ਹੈ। ਹਰਮਨਪ੍ਰੀਤ ਹੁਣ ਲਗਾਤਾਰ ਤੀਜੀ ਜਿੱਤ 'ਤੇ ਨਜ਼ਰ ਰੱਖ ਰਹੀ ਹੈ, ਜਿਸ ਨਾਲ ਭਾਰਤ ਨੂੰ ਅੰਕ ਸੂਚੀ ਵਿਚ ਸਿਖਰ 'ਤੇ ਪਹੁੰਚਣ ਵਿਚ ਮਦਦ ਮਿਲ ਸਕਦੀ ਹੈ।