ਭਾਰਤ ਵਿਚ ਖੰਘ ਦਾ ਸਿਰਪ ਪੀਣ ਨਾਲ ਬੱਚਿਆਂ ਦੀਆਂ ਹੋਈਆਂ ਮੌਤਾਂ ਦੇ ਮਾਮਲੇ ਵਿਚ ਡਬਲਯੂਐਚਓ ਨੇ ਮੰਗਿਆ ਸਪੱਸ਼ਟੀਕਰਨ

ਨਵੀਂ ਦਿੱਲੀ, 9 ਅਕਤੂਬਰ - ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਭਾਰਤ ਵਿਚ ਖੰਘ ਦਾ ਸਿਰਪ ਪੀਣ ਨਾਲ ਬੱਚਿਆਂ ਦੀਆਂ ਹੋਈਆਂ ਮੌਤਾਂ 'ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਇਸ ਉੱਪਰ ਨੇੜਿਓਂ ਨਿਗਰਾਨੀ ਰੱਖਦੇ ਹੋਏ ਵਿਸ਼ਵ ਸਿਹਤ ਸੰਗਠਨ ਸਪੱਸ਼ਟੀਕਰਨ ਦੀ ਮੰਗ ਕਰਦਾ ਹੈ... ਡਬਲਯੂਐਚਓ ਇਨ੍ਹਾਂ ਘਟਨਾਵਾਂ ਦੀ ਗੰਭੀਰਤਾ ਨੂੰ ਸਮਝਦਾ ਹੈ ਅਤੇ ਦੁਖਦਾਈ ਘਟਨਾਵਾਂ ਦੀ ਜਾਂਚ ਅਤੇ ਜਵਾਬ ਦੇਣ ਵਿਚ ਰਾਸ਼ਟਰੀ ਅਧਿਕਾਰੀਆਂ ਦਾ ਸਮਰਥਨ ਕਰਨ ਲਈ ਤਿਆਰ ਹੈ। ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ ਸੀਡੀਐਸਸੀਓ ਨੇ ਪੁਸ਼ਟੀ ਕੀਤੀ ਹੈ ਕਿ ਕੋਈ ਵੀ ਉਤਪਾਦ ਦੂਜੇ ਦੇਸ਼ਾਂ ਨੂੰ ਨਿਰਯਾਤ ਨਹੀਂ ਕੀਤਾ ਜਾਂਦਾ ਹੈ।