ਖੇਤੀਬਾੜੀ ਵਿਦਿਆਰਥੀ ਐਸੋ: ਪੰਜਾਬ ਵਲੋਂ ਲਗਾਏ ਧਰਨੇ 'ਚ ਪੁੱਜੇ ਸ. ਸੁਖਬੀਰ ਸਿੰਘ ਬਾਦਲ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ)-ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਵਲੋਂ ਲਗਾਏ ਗਏ ਧਰਨੇ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਪੰਜਾਬ ਸਰਕਾਰ ਉਤੇ ਨਿਸ਼ਾਨਾ ਸਾਧਿਆ। ਇਸ ਦੌਰਾਨ ਉਨ੍ਹਾਂ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੂੰ ਰਾਜਪਾਲ ਪੰਜਾਬ ਨਾਲ ਮਿਲਾਉਣ ਦੀ ਵੀ ਗੱਲ ਕਹੀ। ਉਨ੍ਹਾਂ ਵਿਦਿਆਰਥੀਆਂ ਨਾਲ ਵਾਅਦਾ ਕੀਤਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਸਾਰੀਆਂ ਹੀ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਖੇਤੀਬਾੜੀ ਵਿਦਿਆਰਥੀ ਐਸੋਸੀਸ਼ਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਨਾਲ ਸੰਬੰਧਿਤ ਖਾਲੀ ਅਸਾਮੀਆਂ ਨੂੰ ਭਰਨ ਦੀ ਮੰਗ ਕਰ ਰਹੇ ਹਨ ਅਤੇ ਉਸ ਦੇ ਵਿਰੋਧ ਵਿਚ ਧਰਨੇ ਉਤੇ ਬੈਠੇ ਹਨ।