JALANDHAR WEATHER

ਵਿਧਾਇਕ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਖ਼ਾਰਜ

ਪਟਿਆਲਾ, 9 ਅਕਤੂਬਰ (ਮਨਦੀਪ ਸਿੰਘ ਖਰੌੜ)-ਜਬਰ-ਜ਼ਨਾਹ ਦੇ ਕੇਸ ’ਚ ਰੂਪੋਸ਼ ਹੋਏ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਅੱਜ ਸਥਾਨਕ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਇਸ ਸੰਬੰਧੀ ਵਿਧਾਇਕ ਦੇ ਵਕੀਲ ਬੀ.ਐਸ. ਭੁੱਲਰ ਨੇ ਦਸਿਆ ਕਿ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀ ਬਹਿਸ ਪੂਰੀ ਹੋਣ ਤੋਂ ਬਾਅਦ ਵਿਧਾਇਕ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ਤਹਿਤ ਅੱਜ ਮਾਣਯੋਗ ਅਦਾਲਤ ਵਲੋਂ ਵਿਧਾਇਕ ਪਠਾਣਮਾਜਰਾ ਦੀ ਜ਼ਮਾਨਤ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਵਿਧਾਇਕ ਦੀ ਅਗਾਊਂ ਜ਼ਮਾਨਤ ਲਈ ਹਾਈਕੋਰਟ ਦਾ ਰੁਖ ਕਰਨਗੇ। ਦੱਸਣਯੋਗ ਹੈ ਕਿ ਪਠਾਣਮਾਜਰਾ ਦੀ ਸਥਾਨਕ ਅਦਾਲਤ ’ਚ ਦੋ ਵਾਰ ਅਗਾਊਂ ਜ਼ਮਾਨਤ ਰੱਦ ਹੋ ਚੁੱਕੀ ਹੈ। ਸਵਾ ਮਹੀਨੇ ਤੋਂ ਪਠਾਣਮਾਜਰਾ ਫਰਾਰ ਚੱਲ ਰਹੇ ਹਨ ਤੇ ਹਾਲੇ ਤਕ ਪੁਲਿਸ ਨੂੰ ਉਨ੍ਹਾਂ ਦੀ ਕੋਈ ਭਿਣਕ ਨਹੀਂ ਲੱਗੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ