ਲੋਕ ਸਭਾ ਮੈਂਬਰ ਕੰਗ ਵਲੋਂ ਸਮੁੰਦੜਾ ਇਲਾਕੇ ਦੀਆਂ ਮੰਡੀਆਂ ਦਾ ਦੌਰਾ

ਸਮੁੰਦੜਾ (ਹੁਸ਼ਿਆਰਪੁਰ), 9 ਅਕਤੂਬਰ (ਤੀਰਥ ਸਿੰਘ ਰੱਕੜ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਦਾਣਾ ਮੰਡੀ ਸਮੁੰਦੜਾ ਅਤੇ ਪਨਾਮ ਦਾ ਵਿਸ਼ੇਸ਼ ਦੌਰਾ ਕੀਤਾ ਗਿਆl ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਸੰਬੰਧੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੌਸਮ ਦੀ ਖਰਾਬੀ ਨਾਲ ਨਮੀ ਵਿਚ ਹੋਏ ਵਾਧੇ ਨੂੰ ਲੈ ਕੇ ਵੀ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਢਿੱਲ ਦੇਣ ਸੰਬੰਧੀ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਬਲਦੀਪ ਸਿੰਘ ਸੈਣੀ ਚੇਅਰਮੈਨ ਮਾਰਕੀਟ ਕਮੇਟੀ ਗੜ੍ਹਸ਼ੰਕਰ, ਚਰਨਜੀਤ ਸਿੰਘ ਚੰਨੀ ਸੰਗਠਨ ਇੰਚਾਰਜ, ਮੰਡੀਆਂ ਦੇ ਆੜ੍ਹਤੀ ਅਤੇ ਕਿਸਾਨ ਹਾਜ਼ਰ ਸਨl