JALANDHAR WEATHER

ਨਵ-ਨਿਯੁਕਤ ਡੀ. ਐਸ. ਪੀ. ਧਰੇਂਦਰ ਵਰਮਾ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ

ਸੁਲਤਾਨਪੁਰ ਲੋਧੀ, 9 ਅਕਤੂਬਰ (ਥਿੰਦ)-ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ ਬਤੌਰ ਡੀ.ਐਸ.ਪੀ. ਨਿਯੁਕਤ ਕੀਤੇ ਗਏ ਏ.ਸੀ.ਪੀ. ਧੀਰੇਂਦਰ ਵਰਮਾ ਅੱਜ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ ਜਿਨ੍ਹਾਂ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਤੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। ਉਪਰੰਤ ਨਵੇਂ ਡੀ.ਐਸ.ਪੀ. ਧੀਰੇਂਦਰ ਵਰਮਾ ਦਾ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਨੇ ਤਸਵੀਰ ਤੇ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ।

ਇਸ ਮੌਕੇ ਡੀ. ਐਸ. ਪੀ. ਧੀਰੇਂਦਰ ਵਰਮਾ ਨੇ ਕਿਹਾ ਕਿ ਉਹ ਆਪਣੇ-ਆਪ ਨੂੰ ਵੱਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਪਵਿੱਤਰ ਨਗਰੀ ਵਿਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨਾਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਨਾਲ ਇਸ ਸਮੇਂ ਥਾਣਾ ਸੁਲਤਾਨਪੁਰ ਲੋਧੀ ਦੇ ਐਸ.ਐਚ.ਓ. ਇੰਸਪੈਕਟਰ ਸੋਨਮਦੀਪ ਕੌਰ, ਏ.ਐਸ.ਆਈ. ਬਿਸ਼ੰਬਰ ਸਿੰਘ, ਅਮਨਪ੍ਰੀਤ ਸਿੰਘ ਬੂਲੇ, ਗਿਆਨੀ ਸਤਨਾਮ ਸਿੰਘ ਹੈੱਡ ਗ੍ਰੰਥੀ, ਗਿਆਨੀ ਹਰਜਿੰਦਰ ਸਿੰਘ ਗ੍ਰੰਥੀ, ਸੁਖਜਿੰਦਰ ਸਿੰਘ ਭਗਤਪੁਰ ਆਦਿ ਹਾਜ਼ਰ ਸਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ