ਅੰਤਰਰਾਸ਼ਟਰੀ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਹੋਈ ਮੌਤ

ਚੰਡੀਗੜ੍ਹ, 9 ਅਕਤੂਬਰ-ਅੰਤਰਰਾਸ਼ਟਰੀ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਹੋ ਗਈ ਹੈ। ਦਿਲ ਦਾ ਦੌਰਾ ਪੈਣਾ ਮੌਤ ਦੀ ਵਜ੍ਹਾ ਦੱਸੀ ਜਾ ਰਹੀ ਹੈ। ਉਹ ਕਈ ਫਿਲਮਾਂ ਵਿਚ ਵੀ ਕੰਮ ਕਰ ਚੁੱਕੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਵਿਚ ਮਸਲਜ਼ ਦਾ ਆਪ੍ਰੇਸ਼ਨ ਕਰਵਾਉਣ ਵਰਿੰਦਰ ਘੁੰਮਣ ਗਏ ਸੀ। ਮਸ਼ਹੂਰ ਬਾਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵਰਿੰਦਰ ਘੁੰਮਣ ਦੇ ਮੋਢੇ ਵਿਚ ਫ੍ਰੈਕਚਰ ਸੀ ਅਤੇ ਉਨ੍ਹਾਂ ਨੂੰ ਇਲਾਜ ਲਈ ਫੋਰਟਿਸ ਅੰਮ੍ਰਿਤਸਰ ਵਿਚ ਦਾਖਲ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਨਸਾਂ ਦੇ ਦਬਾਅ ਕਾਰਨ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ। ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬ ਲਈ ਇਹ ਇਕ ਹੋਰ ਮੰਦਭਾਗੀ ਖਬਰ ਹੈ। ਉਨ੍ਹਾਂ ਨੇ ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਵੀ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਰਾਹਤ ਭੇਜੀ ਸੀ। ਉਨ੍ਹਾਂ ਨੇ ਸਲਮਾਨ ਖਾਨ ਵਰਗੇ ਅਦਾਕਾਰਾਂ ਨਾਲ ਵੀ ਕੰਮ ਕੀਤਾ ਹੈ।