ਵਰਿੰਦਰ ਸਿੰਘ ਘੁੰਮਣ ਦਾ ਅਕਾਲ ਚਲਾਣਾ ਬੇਹੱਦ ਦੁਖਦਾਈ-ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ, 9 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮਸ਼ਹੂਰ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਨੂੰ ਹਾਰਟ ਅਟੈਕ ਆਉਣ ਕਾਰਨ ਅਕਾਲ ਚਲਾਣਾ ਕਰ ਜਾਣਾ ਬੇਹੱਦ ਦੁਖਦਾਈ ਹੈ। ਉਹ ਸ਼ੁੱਧ ਸ਼ਾਕਾਹਾਰੀ ਖੁਰਾਕ ਨਾਲ ਬਾਡੀ ਬਿਲਡਿੰਗ ਕਰਦੇ ਸਨ। ਉਹ ਸ਼ਾਕਾਹਾਰੀ ਖੁਰਾਕ ਨਾਲ ਪਹਿਲਵਾਨੀ ਕਰਨ ਲਈ ਵਿਸ਼ਵ ਵਿਚ ਪ੍ਰਸਿੱਧ ਸਨ। ਉਨ੍ਹਾਂ ਦੇ ਬੇਵਕਤ ਵਿਛੋੜੇ ਨਾਲ ਪੰਜਾਬ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪ੍ਰਮਾਤਮਾ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।