ਸਾਡੀ ਨੌਜਵਾਨੀ ਲਈ ਪ੍ਰੇਰਨਾ ਸਰੋਤ ਸੀ ਵਰਿੰਦਰ ਘੁੰਮਣ-ਸੁਖਬੀਰ ਸਿੰਘ ਬਾਦਲ

ਸ੍ਰੀ ਮੁਕਤਸਰ ਸਾਹਿਬ ,9 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਤਰਰਾਸ਼ਟਰੀ ਬਾਡੀ ਬਿਲਡਰ ਵਰਿੰਦਰ ਘੁੰਮਣ ਦੇ ਬੇਵਕਤ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਵਰਿੰਦਰ ਨੇ ਬਹੁਤ ਮਿਹਨਤ ਕਰਕੇ ਆਪਣੀ ਜ਼ਿੰਦਗੀ 'ਚ ਵੱਡਾ ਮੁਕਾਮ ਹਾਸਿਲ ਕੀਤਾ, ਉਹ ਸਾਡੀ ਨੌਜਵਾਨੀ ਲਈ ਪ੍ਰੇਰਨਾ ਸਰੋਤ ਸਨ। ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।