JALANDHAR WEATHER

ਸੁਪਰੀਮ ਕੋਰਟ ਅੱਜ ਕਰੇਗੀ ਦਿੱਲੀ-ਐਨ.ਸੀ.ਆਰ. ਵਿਚ ਪਟਾਕਿਆਂ ’ਤੇ ਸਥਾਈ ਪਾਬੰਦੀ ਹਟਾਉਣ ਸੰਬੰਧੀ ਮਾਮਲੇ ਦੀ ਸੁਣਵਾਈ

ਨਵੀਂ ਦਿੱਲੀ, 10 ਅਕਤੂਬਰ- ਸੁਪਰੀਮ ਕੋਰਟ ਅੱਜ ਦਿੱਲੀ-ਐਨ.ਸੀ.ਆਰ. ਵਿਚ ਪਟਾਕਿਆਂ ’ਤੇ ਸਥਾਈ ਪਾਬੰਦੀ ਹਟਾਉਣ ਸੰਬੰਧੀ ਮਾਮਲੇ ਦੀ ਸੁਣਵਾਈ ਕਰੇਗੀ। ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਅਦਾਲਤ ਤੋਂ ਸਮਾਂ ਮੰਗਿਆ ਸੀ। ਕੇਂਦਰ ਸਰਕਾਰ ਨੇ ਕਿਹਾ ਕਿ ਉਹ ਸਾਰੇ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਇਕ ਰਿਪੋਰਟ ਪੇਸ਼ ਕਰੇਗੀ।

ਇਸ ਤੋਂ ਪਹਿਲਾਂ 26 ਸਤੰਬਰ ਨੂੰ ਸੁਪਰੀਮ ਕੋਰਟ ਨੇ ਨੈਸ਼ਨਲ ਇਨਵਾਇਰਮੈਂਟਲ ਇੰਜੀਨੀਅਰਿੰਗ ਰਿਸਰਚ ਇੰਸਟੀਚਿਊਟ ਅਤੇ ਪੈਟਰੋਲੀਅਮ ਐਂਡ ਐਕਸਪਲੋਸਿਵ ਸੇਫਟੀ ਆਰਗੇਨਾਈਜ਼ੇਸ਼ਨ ਦੁਆਰਾ ਪ੍ਰਮਾਣਿਤ ਹਰੇ ਪਟਾਕਿਆਂ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਸੀ, ਪਰ ਇਹ ਸ਼ਰਤ ਰੱਖੀ ਸੀ ਕਿ ਅਦਾਲਤ ਦੀ ਇਜਾਜ਼ਤ ਤੋਂ ਬਿਨ੍ਹਾਂ ਉਨ੍ਹਾਂ ਨੂੰ ਐਨ.ਸੀ.ਆਰ. ਵਿਚ ਨਹੀਂ ਵੇਚਿਆ ਜਾਵੇਗਾ।

ਚੀਫ਼ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਕੇ. ਵਿਨੋਦ ਚੰਦਰਨ ਦੀ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ। ਪਟਾਕੇ ਕੰਪਨੀਆਂ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਬਲਬੀਰ ਸਿੰਘ ਨੇ ਦੀਵਾਲੀ ਤੋਂ ਪਹਿਲਾਂ ਸੁਣਵਾਈ ਦੀ ਬੇਨਤੀ ਕੀਤੀ ਸੀ।

26 ਸਤੰਬਰ ਨੂੰ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਵਿਚ ਪਟਾਕਿਆਂ ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਪਟਾਕਿਆਂ ’ਤੇ ਪੂਰੀ ਪਾਬੰਦੀ ਨਾ ਤਾਂ ਸੰਭਵ ਹੈ ਅਤੇ ਨਾ ਹੀ ਉਚਿਤ ਹੈ। ਅਸੀਂ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਦਿੱਲੀ ਸਰਕਾਰ ਅਤੇ ਪਟਾਕਿਆਂ ਦੇ ਨਿਰਮਾਤਾਵਾਂ ਅਤੇ ਵਿਕਰੇਤਾਵਾਂ ਸਮੇਤ ਸਾਰੇ ਹਿੱਸੇਦਾਰਾਂ ਨਾਲ ਚਰਚਾ ਕਰੇ ਅਤੇ ਪਟਾਕਿਆਂ ’ਤੇ ਪੂਰੀ ਪਾਬੰਦੀ ਨੂੰ ਸੋਧਣ ਦਾ ਪ੍ਰਸਤਾਵ ਪੇਸ਼ ਕਰੇ। ਉਨ੍ਹਾਂ ਨੂੰ ਇਕ ਅਜਿਹਾ ਵਿਹਾਰਕ ਹੱਲ ਕੱਢਣਾ ਚਾਹੀਦਾ ਹੈ, ਜੋ ਸਾਰਿਆਂ ਨੂੰ ਸਵੀਕਾਰ ਹੋਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ