JALANDHAR WEATHER

ਭਾਈ ਸੰਦੀਪ ਸਿੰਘ ਸੰਨੀ ਦੇ ਭਰਾਤਾ ਮਨਦੀਪ ਸਿੰਘ ਨੇ ਅਕਾਲ ਤਖਤ ਸਾਹਿਬ ਸਨਮੁਖ ਅਰਦਾਸ ਕਰਕੇ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)- ਤਰਨਤਾਰਨ ਜ਼ਿਮਨੀ ਚੋਣ ਲਈ ਅਕਾਲੀ ਦਲ ਵਾਰਸ ਪੰਜਾਬ ਦੇ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਹੋਰ ਪੰਥਕ ਜਥੇਬੰਦੀਆਂ ਦੀ ਹਮਾਇਤ ਨਾਲ ਚੋਣ ਲੜ ਰਹੇ ਜੇਲ੍ਹ ਵਿਚ ਨਜ਼ਰਬੰਦ ਸੰਦੀਪ ਸਿੰਘ ਸਨੀ ਦੇ ਭਰਾ ਤੇ ਆਜ਼ਾਦ ਉਮੀਦਵਾਰ ਮਨਦੀਪ ਸਿੰਘ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕਰਕੇ ਆਪਣੀ ਚੋਣ ਮੁਹਿੰਮ ਸ਼ੁਰੂ ਕੀਤੀ ਗਈ। ਅਰਦਾਸ ਉਪਰੰਤ ਮਨਦੀਪ ਸਿੰਘ ਤਰਨ ਤਾਰਨ ਹਲਕੇ ਵਿਚ ਚੋਣ ਪ੍ਰਚਾਰ ਲਈ ਸਾਥੀਆਂ ਦੇ ਵੱਡੇ ਕਾਫ਼ਲੇ ਸਮੇਤ ਰਵਾਨਾ ਹੋਏ। ਇਸ ਮੌਕੇ ਭਾਈ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਨਰਲ ਸਕੱਤਰ ਐਡਵੋਕੇਟ ਜਸਬੀਰ ਸਿੰਘ ਘੁੰਮਣ, ਭਾਈ ਪਰਮਜੀਤ ਸਿੰਘ ਜੌਹਲ ਸਮੇਤ ਹੋਰ ਵੱਖ-ਵੱਖ ਸਿੱਖ ਜਥੇਬੰਦੀਆਂ ਨਾਲ ਸੰਬੰਧਿਤ ਪੰਥਕ ਸ਼ਖਸ਼ੀਅਤਾਂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ