JALANDHAR WEATHER

15 ਅਕਤੂਬਰ ਨੂੰ ਸਮੁੱਚੇ ਦੇਸ਼ 'ਚ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਧਰਨੇ ਲਗਾ ਕੇ ਮੰਗ-ਪੱਤਰ ਦਿੱਤੇ ਜਾਣਗੇ - ਜਗਜੀਤ ਸਿੰਘ ਡੱਲੇਵਾਲ

ਚੰਡੀਗੜ੍ਹ, 10 ਅਕਤੂਬਰ (ਅਜਾਇਬ ਔਜਲਾ)-15 ਅਕਤੂਬਰ ਨੂੰ ਸਮੁੱਚੇ ਦੇਸ਼ ਵਿਚ ਜ਼ਿਲ੍ਹਾ ਹੈੱਡ ਕੁਆਰਟਰਾਂ ਉਤੇ ਧਰਨੇ ਲਗਾ ਕੇ ਮੰਗ-ਪੱਤਰ ਦਿੱਤੇ ਜਾਣਗੇ। ਇਹ ਪ੍ਰਗਟਾਵਾ ਅੱਜ ਇਥੇ ਕਿਸਾਨ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੇ ਆਗੂਆਂ ਨੇ ਇਸ ਤੋਂ ਪਹਿਲਾਂ ਮੀਟਿੰਗ ਕਰਦਿਆਂ ਕਈ ਤਰ੍ਹਾਂ ਦੇ ਫੈਸਲੇ ਲਏ। ਇਸੇ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਇਹ ਵੀ ਕਿਹਾ ਕਿ ਐਮ.ਐਸ. ਪੀ. ਗਾਰੰਟੀ ਕਾਨੂੰਨ ਸਾਡੀ ਪਹਿਲੀ ਮੰਗ ਦੇ ਨਾਲ- ਨਾਲ ਸੁਆਮੀ ਨਾਥਨ ਕਮਿਸ਼ਨ ਦੀ ਰਿਪੋਰਟ, ਸਮੁੱਚੇ ਕਿਸਾਨੀ ਕਰਜ਼ੇ ਨੂੰ ਮਾਫ ਕਰਨਾ ਆਦਿ ਮੰਗਾਂ ਪ੍ਰਤੀ ਨਿਰੰਤਰ ਸੰਘਰਸ਼ ਜਾਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਉਤੇ ਆਧਾਰਿਤ ਉਹ ਸਮੁੱਚੀ ਏਕਤਾ ਚਾਹੁੰਦੇ ਹਨ। ਡੱਲੇਵਾਲ ਨੇ ਕਿਹਾ ਕਿ ਹਾਲਾਤ ਮੰਗ ਕਰਦੇ ਹਨ ਕਿ ਕਿਸਾਨਾਂ ਵਿਚ ਆਪਸੀ ਏਕਤਾ ਹੋਣੀ ਚਾਹੀਦੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ