ਟਾਂਡਾ ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਸਮੇਤ 3 ਦੋਸ਼ੀ ਗ੍ਰਿਫਤਾਰ

ਟਾਂਡਾ ਉੜਮੁੜ, 10 ਅਕਤੂਬਰ (ਦੀਪਕ ਬਹਿਲ, ਸੈਣੀ)-ਟਾਂਡਾ ਪੁਲਿਸ ਨੂੰ ਇਕ ਵੱਡੀ ਸਫਲਤਾ ਉਸ ਵੇਲੇ ਹੱਥ ਲੱਗੀ ਜਦੋਂ ਪਾਕਿਸਤਾਨ ਤੋਂ ਡਰੋਨ ਦੇ ਜ਼ਰੀਏ ਭਾਰਤ ਆਈ ਇਕ ਕਿਲੋ ਤੋਂ ਵੱਧ ਹੈਰੋਇਨ ਸਮੇਤ 3 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਪਾਕਿਸਤਾਨ ਵਿਚ ਗਰੁੱਪ ਆਫ ਕੈਮਲ ਵਲੋਂ ਤਿਆਰ ਕੀਤੀ ਗਈ ਹੈ। ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।