JALANDHAR WEATHER

ਹਰਿਆਣਾ ਦੇ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਦੀ ਖੁਦਕੁਸ਼ੀ ਮਾਮਲੇ 'ਚ 6 ਅਧਿਕਾਰੀਆਂ ਦੀ ਚੰਡੀਗੜ੍ਹ ਪੁਲਿਸ ਵਲੋਂ ਸਿੱਟ ਗਠਿਤ

ਚੰਡੀਗੜ੍ਹ, 10 ਅਕਤੂਬਰ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਨੇ ਹਰਿਆਣਾ ਦੇ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਖੁਦਕੁਸ਼ੀ ਮਾਮਲੇ ਦੀ ਜਾਂਚ ਲਈ 6 ਮੈਂਬਰੀ ਸਿੱਟ ਦਾ ਗਠਨ ਕੀਤਾ ਹੈ। ਬੀਤੇ ਦਿਨੀਂ ਚੰਡੀਗੜ੍ਹ ਪੁਲਿਸ ਵਲੋਂ ਇਸ ਮਾਮਲੇ ਵਿਚ ਆਈ. ਪੀ. ਐੱਸ. ਅਧਿਕਾਰੀ ਵਲੋਂ ਪਿੱਛੇ ਛੱਡੇ ਗਏ ਸੁਸਾਈਡ ਨੋਟ ਦੇ ਆਧਾਰ ਉਤੇ ਬੀ. ਐਨ. ਐੱਸ. ਦੀ ਧਾਰਾ 108 ਅਤੇ 3(5) ਦੇ ਨਾਲ ਧਾਰਾ 3(1) (ਐਸ.ਸੀ./ਐਸ.ਟੀ.) ਐਕਟ ਤਹਿਤ ਦਰਜ ਕੀਤੀ ਗਈ ਹੈ। ਹਾਲਾਂਕਿ ਇਸ ਮਾਮਲੇ ਵਿਚ ਸਿੱਧੇ ਤੌਰ ਉਤੇ ਹਰਿਆਣਾ ਦੇ ਕਿਸੇ ਅਧਿਕਾਰੀ ਨੂੰ ਨਾਮਜ਼ਦ ਨਹੀਂ ਕੀਤਾ ਗਿਆ, ਜਿਸ ਕਾਰਨ ਅੱਜ ਇਹ ਮੁੱਦਾ ਮੁੜ ਤੋਂ ਪਰਿਵਾਰ ਵਲੋਂ ਚੁੱਕਿਆ ਗਿਆ, ਜਿਸ ਲਈ ਮਜਬੂਰਨ ਚੰਡੀਗੜ੍ਹ ਪੁਲਿਸ ਨੂੰ ਇਸ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰਨਾ ਪਿਆ। ਸੂਤਰਾਂ ਅਨੁਸਾਰ ਉਕਤ ਜਾਂਚ ਟੀਮ ਦੀ ਅਗਵਾਈ ਆਈ.ਜੀ. ਪੱਧਰ ਦੇ ਅਧਿਕਾਰੀ ਵਲੋਂ ਕੀਤੀ ਜਾਵੇਗੀ ਪਰ ਮੈਂਬਰਾਂ ਦੇ ਨਾਮ ਅਜੇ ਤੱਕ ਪੁਲਿਸ ਵਲੋਂ ਨਸ਼ਰ ਨਹੀਂ ਕੀਤੇ ਗਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ