JALANDHAR WEATHER

ਤਰਨਤਾਰਨ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਸ਼ਾਨ ਨਾਲ ਜਿੱਤੇਗਾ - ਸ. ਸੁਖਬੀਰ ਸਿੰਘ ਬਾਦਲ

ਛੇਹਰਟਾ, 10 ਅਕਤੂਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਮਾਝੇ ਦੇ ਹਲਕਾ ਇੰਚਾਰਜਾਂ ਤੇ ਸੀਨੀਅਰ ਅਕਾਲੀ ਆਗੂਆਂ ਨਾਲ ਇਕ ਅਹਿਮ ਬੈਠਕ ਜ਼ਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ ਦੇ ਗ੍ਰਹਿ ਵਿਖੇ ਕੀਤੀ ਗਈ। ਇਸ ਮੌਕੇ ਅਕਾਲੀ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਤਰਨਤਾਰਨ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਸ਼ਾਨ ਨਾਲ ਜਿੱਤੇਗਾ।

ਉਨ੍ਹਾਂ ਸਮੂਹ ਹਲਕਾ ਇੰਚਾਰਜਾਂ ਤੇ ਸੀਨੀਅਰ ਅਕਾਲੀ ਆਗੂਆਂ ਨਾਲ ਵੱਖਰੇ-ਵੱਖਰੇ ਤੌਰ ਉਤੇ ਬੰਦ ਕਮਰਾ ਮੀਟਿੰਗ ਵੀ ਕੀਤੀ ਤੇ ਤਰਨਤਾਰਨ ਜ਼ਿਮਨੀ ਚੋਣ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਹਲਕਾ ਇੰਚਾਰਜਾਂ ਤੇ ਸੀਨੀਅਰ ਅਕਾਲੀ ਆਗੂਆਂ ਦੀਆਂ ਵੱਖ-ਵੱਖ ਪਿੰਡਾਂ ਦੇ ਵਾਰਡਾਂ ਵਿਚ ਡਿਊਟੀਆਂ ਲਗਾਈਆਂ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਤਰਨਤਾਰਨ ਜ਼ਿਮਨੀ ਚੋਣ ਜਿੱਤਣ ਲਈ ਦਿਨ-ਰਾਤ ਇਕ ਕਰ ਦੇਣ ਤਾਂ ਜੋ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਨਾਲ ਪੰਜਾਬ ਵਿਚ ਆਪਸੀ ਭਾਈਚਾਰਕ ਸਾਂਝ, ਅਮਨ-ਕਾਨੂੰਨ ਤੇ ਵਿਕਾਸ ਹੋਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਗੁਰਪ੍ਰੀਤ ਸਿੰਘ ਵਡਾਲੀ ਤੇ ਹੋਰ ਅਕਾਲੀ ਵਰਕਰਾਂ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਦੌਰਾਨ ਸਾਬਕਾ ਕੈਬਨਿਟ ਵਜ਼ੀਰ ਗੁਲਜਾਰ ਸਿੰਘ ਰਣੀਕੇ, ਸੁੱਚਾ ਸਿੰਘ ਲੰਗਾਹ, ਗੁਰਬਚਨ ਸਿੰਘ ਬੱਬੇਹਾਲੀ, ਵੀਰ ਸਿੰਘ ਲੋਪੋਕੇ, ਯੋਧ ਸਿੰਘ ਸਮਰਾ, ਗੌਰਵਦੀਪ ਸਿੰਘ ਵਲਟੋਹਾ, ਬਲਜੀਤ ਸਿੰਘ ਜਲਾਲਉਸਮਾ, ਰਾਜਵਿੰਦਰ ਸਿੰਘ ਰਾਜਾ ਲਦੇਹ, ਗੁਰਪ੍ਰੀਤ ਸਿੰਘ ਵਡਾਲੀ, ਰਾਣਾ ਲੋਪੋਕੇ, ਭਾਈ ਰਜਿੰਦਰ ਸਿੰਘ ਮਹਿਤਾ, ਪ੍ਰਧਾਨ ਸਵਿੰਦਰ ਸਿੰਘ ਸੰਧੂ, ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਮੇਜਰ ਸਿੰਘ ਸਰਕਾਰੀਆ, ਗੁਰਬਚਨ ਸਿੰਘ ਕਰਮੂਵਾਲ, ਲਾਲੀ ਰਣੀਕੇ, ਸੰਦੀਪ ਸਿੰਘ ਏ. ਆਰ., ਗਾਂਧੀ ਨੰਬਰਵਿੰਡ, ਸੁਲਤਾਨ ਸਿੰਘ ਸੰਧੂ, ਰਾਜਨਬੀਰ ਸਿੰਘ ਘੁਮਾਣ, ਕੰਚਨਪ੍ਰੀਤ ਕੌਰ, ਸ਼ਾਨਬੀਰ ਸਿੰਘ ਭਿੱਟੇਵੰਡ, ਦਿਲਬਾਗ ਸਿੰਘ ਅੰਨਗੜ੍ਹ, ਨਰਿੰਦਰ ਬਹਿਲ, ਅਰਜਨ ਸੰਧੂ, ਅਲਵਿੰਦਰਪਾਲ ਸਿੰਘ ਪੱਖੋਕੇ, ਇਕਬਾਲ ਸਿੰਘ ਸੰਧੂ, ਹਰਵੰਤ ਸਿੰਘ ਝਬਾਲ, ਸੁਖਜੀਤ ਸਿੰਘ ਪਹਿਲਵਾਨ, ਹਰਸਿਮਰਨਦੀਪ ਸਿੰਘ ਸੰਧੂ, ਦਿਲਰਾਜ ਸਿੰਘ ਗਿੱਲ, ਸਵਰਨ ਸਿੰਘ ਹਰੀਪੁਰਾ, ਕੁਲਵੰਤ ਸਿੰਘ ਸਰਕਾਰੀਆ, ਮਨਮੀਤ ਸਿੰਘ ਸੰਧੂ, ਜਗਜੀਤ ਸਿੰਘ ਜੰਗੀ ਚੋਹਲਾ, ਕਸ਼ਮੀਰ ਸਿੰਘ ਵਡਾਲੀ, ਲਾਲਜੀਤ ਸਿੰਘ ਗਿੱਲ, ਦਰਸ਼ਨ ਵਡਾਲੀ, ਭਾਈ ਤਰਸੇਮ ਸਿੰਘ ਵਡਾਲੀ, ਪਰਮਜੀਤ ਸਿੰਘ ਵਡਾਲੀ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ