ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਡੀ.ਐਸ.ਪੀ. ਵਲੋਂ ਚੈਕਿੰਗ

ਗੁਰੂ ਹਰ ਸਹਾਏ, 10 ਅਕਤੂਬਰ (ਕਪਿਲ ਕੰਧਾਰੀ)-ਜਿਵੇਂ-ਜਿਵੇਂ ਦੀਵਾਲੀ ਦਾ ਤਿਉਹਾਰ ਨਜ਼ਦੀਕ ਆਉਂਦਾ ਜਾ ਰਿਹਾ ਹੈ, ਸਬ-ਡਵੀਜ਼ਨ ਗੁਰੂ ਹਰ ਸਹਾਏ ਦੇ ਡੀ.ਐਸ.ਪੀ. ਰਾਜਬੀਰ ਸਿੰਘ ਵਲੋਂ ਇਲਾਕੇ ਦੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਲਗਾਤਾਰ ਹੀ ਸਰਗਰਮ ਦਿਖਾਈ ਦੇ ਰਹੇ ਹਨ, ਜਿਸ ਦੇ ਚਲਦਿਆਂ ਅੱਜ ਡੀ.ਐਸ.ਪੀ. ਗੁਰੂ ਹਰ ਸਹਾਏ ਰਾਜਬੀਰ ਸਿੰਘ ਵਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਉਤੇ ਨਾਕੇਬੰਦੀ ਕਰਕੇ ਜਿਥੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ, ਉਥੇ ਹੀ ਇਸ ਮੌਕੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਡੀ.ਐਸ.ਪੀ. ਰਾਜਬੀਰ ਸਿੰਘ ਨੇ ਕਿਹਾ ਕਿ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਐਸ.ਐਸ.ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਦੀਆਂ ਹਦਾਇਤਾਂ ਮੁਤਾਬਕ ਲਗਾਤਾਰ ਹਰ ਰੋਜ਼ ਸ਼ਹਿਰ ਵਿਚ ਚੈਕਿੰਗ ਅਭਿਆਨ ਚਲਾਇਆ ਗਿਆ ਹੈ, ਜਿਸ ਦੇ ਚਲਦਿਆਂ ਉਨ੍ਹਾਂ ਵਲੋਂ ਲਗਾਤਾਰ ਹੀ ਜਿਥੇ ਵੱਖ-ਵੱਖ ਸਥਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਉਥੇ ਹੀ ਨਾਕੇਬੰਦੀ ਕਰਕੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਮੌਕੇ ਉਨ੍ਹਾਂ ਨੇ ਸ਼ਰਾਰਤੀ ਅਨਸਰਾਂ ਨੂੰ ਵੀ ਤਾੜਨਾ ਕਰਦਿਆਂ ਕਿਹਾ ਕਿ ਉਹ ਇਲਾਕੇ ਵਿਚ ਕਿਸੇ ਤਰ੍ਹਾਂ ਦੀ ਵੀ ਕੋਈ ਅਜਿਹੀ ਹਰਕਤ ਨਾ ਕਰਨ, ਜਿਸ ਨਾਲ ਕਿਸੇ ਨੂੰ ਕੋਈ ਨੁਕਸਾਨ ਹੋਵੇ, ਜਿਹੜਾ ਵੀ ਵਿਅਕਤੀ ਕੋਈ ਗਲਤ ਹਰਕਤ ਕਰਦਾ ਪਾਇਆ ਗਿਆ ਜਾਂ ਸ਼ਹਿਰ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ, ਉਥੇ ਹੀ ਸ਼ਹਿਰ ਵਿਚ ਗਸ਼ਤ ਵੀ ਕੀਤੀ ਜਾ ਰਹੀ ਹੈ।