JALANDHAR WEATHER

ਫੋਰਟਿਸ ਹਸਪਤਾਲ ਅੰਮ੍ਰਿਤਸਰ ਦਾ ਵੱਡਾ ਬਿਆਨ

ਅੰਮ੍ਰਿਤਸਰ, 10 ਅਕਤੂਬਰ (ਰੇਸ਼ਮ ਸਿੰਘ)-ਫੋਰਟਿਸ ਹਸਪਤਾਲ ਅੰਮ੍ਰਿਤਸਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਉਪਰੰਤ ਸਥਾਨਕ ਅਸਕਾਰਟ ਫੋਰਟਿਸ ਹਸਪਤਾਲ ਵਲੋਂ ਆਪਣਾ ਪੱਖ ਪੇਸ਼ ਕੀਤਾ ਗਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਵਰਿੰਦਰ ਘੁੰਮਣ ਦੇ ਸੱਜੇ ਮੋਢੇ ਦਾ ਆਪਰੇਸ਼ਨ ਸਫਲਤਾ ਪੂਰਵਕ ਹੋਇਆ ਸੀ ਜਦੋਂਕਿ ਬਾਅਦ ਵਿਚ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਜੋ ਜਾਨਲੇਵਾ ਸਾਬਤ ਹੋਇਆ ਅਤੇ ਬੀਤੇ ਦਿਨ 5:30 ਦੇ ਕਰੀਬ ਉਨ੍ਹਾਂ ਦੀ ਮੌਤ ਹੋ ਗਈ। ਮਾਹਿਰ ਡਾਕਟਰਾਂ ਦੀ ਟੀਮ ਵਲੋਂ ਉਨ੍ਹਾਂ ਨੂੰ ਬਚਾਉਣ ਲਈ ਬਹੁਤ ਯਤਨ ਕੀਤੇ ਗਏ। ਦੁਪਹਿਰ ਕਰੀਬ 3 ਵਜੇ ਤੱਕ ਸਰਜਰੀ ਪੂਰੀ ਹੋਈ। ਸਰਜਰੀ ਹੋਣ ਤਕ ਉਹ ਬਿਲਕੁਲ ਠੀਕ ਸਨ। ਸਰਜਰੀ ਸਮੇਂ ਹਾਰਟ ਰੇਟ ਬਿਲਕੁਲ ਨਾਰਮਲ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ