ਬੀ. ਐੱਸ. ਐੱਫ. ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ 510 ਗ੍ਰਾਮ ਹੈਰੋਇਨ ਬਰਾਮਦ

ਫਿਰੋਜ਼ਪੁਰ, 10 ਅਕਤੂਬਰ (ਰਾਕੇਸ਼ ਚਾਵਲਾ)-ਹਿੰਦ-ਪਾਕਿ ਸੀਮਾ ਨੇੜਲੇ ਖੇਤਰਾਂ ਵਿਚ ਪਾਕਿਸਤਾਨੀ ਨਸ਼ਾ ਤਸਕਰਾਂ ਦੀਆਂ ਨਸ਼ਾ ਭੇਜਣ ਵਾਲੀਆਂ ਕਾਰਵਾਈਆਂ ਨੂੰ ਖਤਮ ਕਰਨ ਲਈ ਥਾਣਾ ਸਦਰ ਪੁਲਿਸ ਤੇ ਬੀ. ਐੱਸ. ਐੱਫ. ਵਲੋਂ ਸਾਂਝੇ ਤੌਰ ਉਤੇ ਪਿੰਡ ਹਬੀਬ ਵਾਲਾ ਨੇੜੇ ਬੀ. ਓ. ਪੀ. ਜਗਦੀਸ਼ ਵਿਖੇ ਵਿਸ਼ੇਸ਼ ਚੈਕਿੰਗ ਆਪਰੇਸ਼ਨ ਚਲਾਇਆ ਗਿਆ, ਜਿਸ ਦੌਰਾਨ 510 ਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਦੀ ਸੂਚਨਾ ਹੈ। ਇਸਦੇ ਨਾਲ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਵਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਏ. ਐਸ. ਆਈ. ਸੁਖਬੀਰ ਸਿੰਘ ਬਾਠ ਨੇ ਦਿੱਤੀ।