ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਖ਼ੇਤੀਬਾੜੀ ਖ਼ੇਤਰ ਲਈ ਦੋ ਵੱਡੀਆਂ ਯੋਜਨਾਵਾਂ ਦੀ ਸ਼ੁਰੂਆਤ

ਨਵੀਂ ਦਿੱਲੀ, 11 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਖ਼ੇਤੀਬਾੜੀ ਖ਼ੇਤਰ ਲਈ ਦੋ ਵੱਡੀਆਂ ਯੋਜਨਾਵਾਂ ਦੀ ਸ਼ੁਰੂਆਤ ਕਰਨਗੇ। ਇਨ੍ਹਾਂ ਯੋਜਨਾਵਾਂ ’ਤੇ ਕੁੱਲ 35,440 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਪ੍ਰੋਗਰਾਮ ਦਿੱਲੀ ਦੇ ਭਾਰਤੀ ਖੇਤੀਬਾੜੀ ਖੋਜ ਸੰਸਥਾਨ ਵਿਖੇ ਸਵੇਰੇ 10:30 ਵਜੇ ਸ਼ੁਰੂ ਹੋਵੇਗਾ।
ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਨਾਲ ਗੱਲਬਾਤ ਕਰਨਗੇ ਅਤੇ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ 11,440 ਕਰੋੜ ਰੁਪਏ ਦੀ ਦਾਲਾਂ ਉਤਪਾਦਨ ਮਿਸ਼ਨ ਯੋਜਨਾ ਅਤੇ 24,000 ਕਰੋੜ ਰੁਪਏ ਦੀ ਪ੍ਰਧਾਨ ਮੰਤਰੀ ਧਨ ਧਨ ਕ੍ਰਿਸ਼ੀ ਯੋਜਨਾ ਦਾ ਉਦਘਾਟਨ ਕਰਨਗੇ।
ਇਸ ਤੋਂ ਇਲਾਵਾ 815 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਆਂਧਰਾ ਪ੍ਰਦੇਸ਼ ਵਿਚ ਏਕੀਕ੍ਰਿਤ ਕੋਲਡ ਚੇਨ ਅਤੇ ਮੁੱਲ ਵਾਧਾ ਸਹੂਲਤਾਂ, ਉਤਰਾਖੰਡ ਵਿਚ ਟਰਾਊਟ ਐਕੁਆਕਲਚਰ, ਨਾਗਾਲੈਂਡ ਵਿਚ ਏਕੀਕ੍ਰਿਤ ਐਕੁਆ ਪਾਰਕ, ਪੁਡੂਚੇਰੀ ਵਿਚ ਸਮਾਰਟ ਫਿਸ਼ਿੰਗ ਹਾਰਬਰ ਅਤੇ ਓਡੀਸ਼ਾ ਦੇ ਹੀਰਾਕੁੜ ਵਿਚ ਐਡਵਾਂਸਡ ਐਕੁਆ ਪਾਰਕ ਦਾ ਨੀਂਹ ਪੱਥਰ ਰੱਖਿਆ ਜਾਵੇਗਾ।
ਪ੍ਰਧਾਨ ਮੰਤਰੀ ਧਨ ਧਨ ਧਨ ਕ੍ਰਿਸ਼ੀ ਯੋਜਨਾ ਦਾ ਉਦੇਸ਼ ਖੇਤੀਬਾੜੀ ਨੂੰ ਆਧੁਨਿਕ ਬਣਾਉਣਾ ਅਤੇ ਲਾਭਦਾਇਕ ਬਣਾਉਣਾ ਹੈ। ਇਹ ਯੋਜਨਾ 100 ਜ਼ਿਲ੍ਹਿਆਂ ਵਿਚ ਲਾਗੂ ਕੀਤੀ ਜਾਵੇਗੀ। ਦਾਲਾਂ ਉਤਪਾਦਨ ਮਿਸ਼ਨ ਦਾ ਉਦੇਸ਼ ਦੇਸ਼ ਵਿਚ ਦਾਲਾਂ ਉਤਪਾਦਨ ਵਧਾ ਕੇ ਆਯਾਤ ’ਤੇ ਨਿਰਭਰਤਾ ਘਟਾਉਣਾ ਹੈ।