JALANDHAR WEATHER

ਪੰਜਾਬ ਦੇ ਰਾਜਪਾਲ ਖਟਕੜ ਕਲਾਂ ਵਿਖੇ ਨਤਮਸਤਕ

ਨਵਾਂਸ਼ਹਿਰ, 11 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਧਰਮਵੀਰਪਾਲ)- ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸਮਾਰਕ ’ਤੇ ਪੰਜਾਬ ਦੇ ਰਾਜਪਾਲ ਮਾਨਯੋਗ ਗੁਲਾਬ ਚੰਦ ਕਟਾਰੀਆ ਵਲੋਂ ਸਿਜਦਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਆਖਿਆ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ’ਤੇ ਹਰ ਵਰਗ ਨੂੰ ਮਾਣ ਹੈ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਯੋਗਦਾਨ ਪਾਇਆ ਅਤੇ ਉਹਨਾਂ ਦੇ ਪਰਿਵਾਰ ਦੀ ਦੇਸ਼ ਦੀ ਆਜ਼ਾਦੀ ਲਈ ਵੱਡੀ ਕੁਰਬਾਨੀ ਸੀ। ਇਸ ਮੌਕੇ ਕਈ ਆਗੂ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ