350 ਸਾਲਾ ਸ਼ਹੀਦੀ ਦਿਹਾੜਾ: ਸਿੱਖਿਆ ਮੰਤਰੀ ਹਰੋਜਤ ਸਿੰਘ ਬੈਂਸ ਨੇ ਕੇਂਦਰੀ ਰੇਲ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ, 11 ਅਕਤੂਬਰ- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕਿਹਾ ਕਿ ਅੱਜ ਕੇਂਦਰੀ ਰੇਲ ਮੰਤਰੀ ਸ੍ਰੀ ਅਸ਼ਵਨੀ ਵੈਸ਼ਨਵ ਜੀ ਅਤੇ ਕੇਂਦਰੀ ਰੇਲ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ ਜੀ ਨੂੰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਸੰਬੰਧੀ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਵੰਦੇ ਭਾਰਤ ਰੇਲਗੱਡੀ ਅਤੇ ਹੋਰ ਵਿਸ਼ੇਸ਼ ਰੇਲਗੱਡੀਆਂ ਚਲਾਉਣ ਸੰਬੰਧੀ ਬੇਨਤੀ ਕੀਤੀ।
ਉਨ੍ਹਾਂ ਕਿਹਾ ਕਿ ਇਸ ਮਹਾਨ ਪਵਿੱਤਰ ਦਿਹਾੜੇ ਮੌਕੇ ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ ਕਰੋੜਾਂ ਸੰਗਤਾਂ ਦੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀ ਉਮੀਦ ਹੈ। ਸੰਗਤਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਦਿੱਲੀ, ਮਹਾਰਾਸ਼ਟਰ, ਪਟਨਾ, ਸ੍ਰੀ ਅੰਮ੍ਰਿਤਸਰ ਸਾਹਿਬ ਸਮੇਤ ਹੋਰ ਸੂਬਿਆਂ ਤੋਂ ਵਿਸ਼ੇਸ਼ ਰੇਲਗੱਡੀਆਂ ਚਲਾਉਣ ਲਈ ਸੰਬੰਧਿਤ ਮੰਤਰੀ ਸਾਹਿਬਾਨ ਜੀ ਨੂੰ ਪੱਤਰ ਭੇਜਿਆ ਹੈ।
ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸ੍ਰੀ ਅਸ਼ਵਨੀ ਵੈਸ਼ਨਵ ਜੀ ਅਤੇ ਸ੍ਰੀ ਰਵਨੀਤ ਸਿੰਘ ਬਿੱਟੂ ਜੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਆਦਰ ਕਰਦੇ ਹੋਏ, ਇਸ ਮਹੱਤਵਪੂਰਨ ਬੇਨਤੀ ਨੂੰ ਜ਼ਰੂਰ ਸਵੀਕਾਰ ਕਰਨਗੇ।