JALANDHAR WEATHER

ਪੰਜਾਬ ਸਰਕਾਰ ਵਿਰੁੱਧ ਆਪ ਆਗੂਆਂ ਤੇ ਵਰਕਰਾਂ ਦੀ ਸੰਧਵਾਂ ’ਚ ਮੀਟਿੰਗ

ਕਟਾਰੀਆਂ, (ਨਵਾਂਸ਼ਹਿਰ), 11 ਅਕਤੂਬਰ (ਪ੍ਰੇਮੀ ਸੰਧਵਾਂ)- ਨਵਾਂਸ਼ਹਿਰ ਦੇ ਪਿੰਡ ਸੰਧਵਾਂ ਵਿਖੇ ਆਪ ਆਗੂਆਂ ਤੇ ਵਰਕਰਾਂ ਦੀ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਰਾਮਪੁਰ ਤੇ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਦੀ ਅਗਵਾਈ ’ਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਪ੍ਰੀਤ ਸਿੰਘ ਰਾਮਪੁਰ ,ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਤੇ ਸਰਕਲ ਪ੍ਰਧਾਨ ਸਰਪੰਚ ਡਾ. ਜਗਨ ਨਾਥ ਹੀਰਾ ਸੰਧਵਾਂ ਆਦਿ ਆਗੂਆਂ ਨੇ ਕਿਹਾ ਕਿ ਜਿੰਨ੍ਹੀ ਆਗੂਆਂ ਤੇ ਵਰਕਰਾਂ ਨੇ ਪੰਜਾਬ ’ਚ ਮਾਨ ਸਰਕਾਰ ਬਣਾਉਣ ਲਈ ਦਿਨ ਰਾਤ ਡਟ ਕੇ ਮਿਹਨਤ ਕੀਤੀ, ਉਨ੍ਹਾਂ ਆਗੂਆ ਤੇ ਵਰਕਰਾਂ ਨੂੰ ਸਰਕਾਰ ਵਲੋਂ ਅਣ-ਦੇਖਿਆ ਕਰਨਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮਾਨ ਸਰਕਾਰ ਨੇ ਪਾਰਟੀ ਤੋਂ ਨਾਰਾਜ਼ ਚੱਲ ਰਹੇ ਆਗੂਆਂ ਤੇ ਵਰਕਰਾਂ ਦੀ ਗੱਲ ਨਾ ਸੁਣੀ ਤਾਂ ਆਪ ਪਾਰਟੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ’ਚ ਵੱਡਾ ਝਟਕਾ ਲੱਗ ਸਕਦਾ ਹੈ। ਕਿਉਂਕਿ ਆਗੂ ਤੇ ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਇਸ ਮੌਕੇ ਰਜਿੰਦਰ ਸਿੰਘ ਚਾਕ, ਚਰਨਜੀਤ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ