ਸੀਨੀਅਰ ਆਈ.ਪੀ.ਐਸ. ਅਧਿਕਾਰੀ ਮੌਤ ਮਾਮਲਾ : ਪਰਿਵਾਰ ਦੀ ਸਹਿਮਤੀ ਤੋਂ ਬਾਅਦ ਹੀ ਪੋਸਟਮਾਰਟਮ ਹੋਵੇਗਾ - ਐਸ.ਐਸ.ਪੀ.

ਚੰਡੀਗੜ੍ਹ, 11 ਅਕਤੂਬਰ-ਸੀਨੀਅਰ ਆਈ.ਪੀ.ਐਸ. ਅਧਿਕਾਰੀ ਵਾਈ ਪੂਰਨ ਕੁਮਾਰ ਮੌਤ ਮਾਮਲਾ ਉਤੇ ਚੰਡੀਗੜ੍ਹ ਦੀ ਐਸ.ਐਸ.ਪੀ. ਕੰਵਰਦੀਪ ਕੌਰ ਨੇ ਕਿਹਾ ਕਿ ਪਰਿਵਾਰ ਦੀ ਸਹਿਮਤੀ ਤੋਂ ਬਾਅਦ ਪੋਸਟਮਾਰਟਮ ਸ਼ੁਰੂ ਕੀਤਾ ਜਾਵੇਗਾ। ਸਾਨੂੰ ਅਜੇ ਤੱਕ ਪਰਿਵਾਰ ਵਲੋਂ ਕੋਈ ਸੁਨੇਹਾ ਨਹੀਂ ਮਿਲਿਆ ਹੈ। ਡਾਕਟਰਾਂ ਦੀ ਇਕ ਟੀਮ ਇਥੇ ਮੌਜੂਦ ਹੈ। ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਕੁਝ ਨਹੀਂ ਕੀਤਾ ਜਾ ਸਕਦਾ। ਜਿਵੇਂ ਹੀ ਸਾਨੂੰ ਪਰਿਵਾਰ ਤੋਂ ਮਨਜ਼ੂਰੀ ਮਿਲ ਜਾਵੇਗੀ, ਪੋਸਟਮਾਰਟਮ ਸ਼ੁਰੂ ਹੋ ਜਾਵੇਗਾ।